- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਤੋਂ ਇਲਾਵਾ ਚਾਰ ਪੰਜਾਬੀਆਂ ਨੂੰ ਪਾਰਲੀਮਾਨੀ ਸਕੱਤਰ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ’ਚ ਸਟੀਵ ਕੂਨਰ ਨੂੰ ਇੰਸ਼ੋਰੈਂਸ ਕਾਰਪੋਰੇਸ਼ਨ ਆਫ ਬ੍ਰਿਟਿਸ਼ ਕੋਲੰਬੀਆ, ਮਨਦੀਪ ਧਾਲੀਵਾਲ ਨੂੰ ਖੇਡਾਂ ਤੇ ਸੱਭਿਆਚਾਰ, ਜੋਡੀ ਤੂਰ ਨੂੰ ਸੈਰ-ਸਪਾਟਾ ਅਤੇ ਹਰਜ ਧਾਲੀਵਾਲ ਨੂੰ ਟਰਾਂਸਲਿੰਕ ਵਿਭਾਗ ਨਾਲ ਸਬੰਧਤ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਿਰਮਲ ਸਿੰਘ ਮਾਨਸ਼ਾਹੀਆ, ਪੰਜਾਬੀ ਜਾਗਰਣ, ਬਰੈਂਪਟਨ : ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ’ਚ ਲੌਰਨ ਡੌਰਕਸਨ ਦੀ ਅਗਵਾਈ ਵਾਲੀ ਨਵੀਂ ਕਨਜ਼ਰਵੇਟਿਵ ਸਰਕਾਰ ਦੇ ਮੰਤਰੀ ਮੰਡਲ ’ਚ ਤਿੰਨ ਪੰਜਾਬੀ ਮੂਲ ਦੇ ਮੰਤਰੀਆਂ ਨੂੰ ਥਾਂ ਮਿਲੀ ਹੈ, ਜਦਕਿ ਚਾਰ ਹੋਰ ਪੰਜਾਬੀਆਂ ਨੂੰ ਪਾਰਲੀਮਾਨੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਮੱਧਕਾਲੀ ਚੋਣਾਂ ’ਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਲਗਪਗ ਮਹੀਨਾ ਬਾਅਦ ਕਨਜ਼ਰਵੇਟਿਵ ਪਾਰਟੀ ਨੇ ਆਪਣੀ ਸਰਕਾਰ ਦਾ ਗਠਨ ਕੀਤਾ ਹੈ। ਲੌਰਨ ਡੌਰਕਸਨ ਸਮੇਤ 24 ਮੰਤਰੀਆਂ ਅਤੇ 12 ਪਾਰਲੀਮਾਨੀ ਸਕੱਤਰਾਂ ਦਾ ਸਹੁੰ ਚੁੱਕ ਸਮਾਗਮ ਹੋਇਆ। ਪੰਜਾਬੀਆਂ ’ਚ ਜੈਸੀ ਸਹੋਤਾ ਨੂੰ ਜਨਤਕ ਸੁਰੱਖਿਆ ਅਤੇ ਸੌਲਿਸਟਰ ਜਨਰਲ ਮੰਤਰੀ ਬਣਾਇਆ ਗਿਆ ਹੈ। ਹਰਮਨ ਭੰਗੂ ਨੂੰ ਕਿਰਤ ਵਿਭਾਗ ਦਾ ਰਾਜ ਮੰਤਰੀ ਅਤੇ ਜ਼ੀਸ਼ਾਨ ਵਾਹਲਾ ਨੂੰ ਹਾਊਸਿੰਗ ਵਿਭਾਗ ਦਾ ਰਾਜ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਾਰ ਪੰਜਾਬੀਆਂ ਨੂੰ ਪਾਰਲੀਮਾਨੀ ਸਕੱਤਰ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ’ਚ ਸਟੀਵ ਕੂਨਰ ਨੂੰ ਇੰਸ਼ੋਰੈਂਸ ਕਾਰਪੋਰੇਸ਼ਨ ਆਫ ਬ੍ਰਿਟਿਸ਼ ਕੋਲੰਬੀਆ, ਮਨਦੀਪ ਧਾਲੀਵਾਲ ਨੂੰ ਖੇਡਾਂ ਤੇ ਸੱਭਿਆਚਾਰ, ਜੋਡੀ ਤੂਰ ਨੂੰ ਸੈਰ-ਸਪਾਟਾ ਅਤੇ ਹਰਜ ਧਾਲੀਵਾਲ ਨੂੰ ਟਰਾਂਸਲਿੰਕ ਵਿਭਾਗ ਨਾਲ ਸਬੰਧਤ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ 24 ਅਕਤੂਬਰ ਨੂੰ ਹੋਈਆਂ ਸੂਬਾਈ ਚੋਣਾਂ ’ਚ ਕਨਜ਼ਰਵੇਟਿਵ ਪਾਰਟੀ ਨੇ 93 ਮੈਂਬਰੀ ਵਿਧਾਨ ਸਭਾ ’ਚ 64 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ ਸੀ। ਇਸ ਨਾਲ ਸੂਬੇ ’ਚ ਨਿਊ ਡੈਮੋਕ੍ਰੈਟਿਕ ਪਾਰਟੀ (ਐੱਨਡੀਪੀ) ਦੇ ਨੌਂ ਸਾਲਾਂ ਦੇ ਸ਼ਾਸਨ ਦਾ ਅੰਤ ਹੋ ਗਿਆ ਹੈ।