ਮਾਂਟਰੀਅਲ : ਚੀਨ 'ਚ ਕੈਨੇਡਾ ਦੇ ਇਕ ਹੋਰ ਨਾਗਰਿਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਕਦਮ ਨਾਲ ਦੋਵੇਂ ਦੇਸ਼ਾਂ ਵਿਚ ਤਣਾਅ ਵਧ ਸਕਦਾ ਹੈ। ਇਸੇ ਸਾਲ ਦੀ ਸ਼ੁਰੂਆਤ ਵਿਚ ਅਮਰੀਕਾ ਦੇ ਵਾਰੰਟ 'ਤੇ ਕੈਨੇਡਾ ਵਿਚ ਚੀਨੀ ਟੈਕਨਾਲੋਜੀ ਫਰਮ ਹੁਆਵੇ ਦੀ ਸੀਐੱਫਓ ਮੇਂਗ ਵਾਂਗਜੂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਸੀ। ਇਸ ਦੇ ਜਵਾਬ ਵਿਚ ਚੀਨ ਨੇ ਵੀ ਦੋ ਕੈਨੇਡੀਅਨ ਨਾਗਰਿਕਾਂ ਨੂੰ ਹਿਰਾਸਤ ਵਿਚ ਲੈ ਲਿਆ ਸੀ। ਇਸ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਸਬੰਧ ਵਿਗੜ ਗਏ ਸਨ।

Posted By: Susheel Khanna