- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੀਜ਼ਾ ਮਨਜ਼ੂਰੀਆਂ ਦੇ ਅੰਕੜਿਆਂ ਅਨੁਸਾਰ, ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ਿਆਂ ਦੀ ਮਨਜ਼ੂਰੀ ਵਿੱਚ 20.8 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਪਾਕਿਸਤਾਨੀ ਨਾਗਰਿਕਾਂ ਦੇ ਵਿਜ਼ਟਰ ਵੀਜ਼ਿਆਂ ਦੀ ਮਨਜ਼ੂਰੀ ਵਿੱਚ ਵੀ 24.5 ਫ਼ੀਸਦੀ ਦਾ ਵਾਧਾ ਹੋਇਆ ਹੈ।

ਨਿਰਮਲ ਸਿੰਘ ਮਾਨਸ਼ਾਹੀਆ, ਕੈਨੇਡਾ: ਕੈਨੇਡਾ ਵਿੱਚ ਘੁੰਮਣ-ਫਿਰਨ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਕੈਨੇਡਾ ਸਰਕਨੇ ਸਾਲ 2026 ਦੇ ਪਹਿਲੇ ਅੱਠ ਮਹੀਨਿਆਂ ਦੌਰਾਨ 8.16 ਲੱਖ ਤੋਂ ਵੱਧ ਵਿਜ਼ਟਰ ਵੀਜ਼ੇ ਮਨਜ਼ੂਰ ਕੀਤੇ ਹਨ। ਇਹ ਗਿਣਤੀ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 10.6 ਫ਼ੀਸਦੀ ਵੱਧ ਹੈ।
ਵੀਜ਼ਾ ਮਨਜ਼ੂਰੀਆਂ ਦੇ ਅੰਕੜਿਆਂ ਅਨੁਸਾਰ, ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ਿਆਂ ਦੀ ਮਨਜ਼ੂਰੀ ਵਿੱਚ 20.8 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਪਾਕਿਸਤਾਨੀ ਨਾਗਰਿਕਾਂ ਦੇ ਵਿਜ਼ਟਰ ਵੀਜ਼ਿਆਂ ਦੀ ਮਨਜ਼ੂਰੀ ਵਿੱਚ ਵੀ 24.5 ਫ਼ੀਸਦੀ ਦਾ ਵਾਧਾ ਹੋਇਆ ਹੈ।
ਦੂਜੇ ਪਾਸੇ, ਨਾਈਜੀਰੀਆ ਦੇ ਨਾਗਰਿਕਾਂ ਲਈ ਵਿਜ਼ਟਰ ਵੀਜ਼ਾ ਮਨਜ਼ੂਰੀਆਂ ਵਿੱਚ 23.7 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੰਕੜੇ ਦਰਸਾਉਂਦੇ ਹਨ ਕਿ 2026 ਦੌਰਾਨ ਭਾਰਤ ਅਤੇ ਪਾਕਿਸਤਾਨ ਤੋਂ ਕੈਨੇਡਾ ਜਾਣ ਵਾਲੇ ਸੈਲਾਨੀਆਂ ਦੇ ਵੀਜ਼ਿਆਂ ਦੀ ਮਨਜ਼ੂਰੀ ਵਿੱਚ ਚੰਗਾ ਵਾਧਾ ਹੋਇਆ ਹੈ।