- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਨ ਮੰਤਰੀ ਮਾਰਕ ਕਾਰਨੀ ਨੇ ਸਰਕਾਰ ਦੀ ਨੀਤੀ ਦਾ ਬਚਾਅ ਕਰਦਿਆਂ ਕਿਹਾ ਕਿ ਇਮੀਗ੍ਰੇਸ਼ਨ ਕੰਟਰੋਲ ਹੇਠ ਹੈ। ਇਮੀਗ੍ਰੇਸ਼ਨ ਮੰਤਰੀ ਲੀਨਾ ਡਾਇਬ ਮੁਤਾਬਕ ਪੀਆਰ ਹਾਸਲ ਕਰਨ ਵਾਲੇ ਬਹੁਤ ਸਾਰੇ ਲੋਕ ਪਹਿਲਾਂ ਹੀ ਕੈਨੇਡਾ ਵਿੱਚ ਰਹਿ ਰਹੇ ਹਨ ਅਤੇ ਦੇਸ਼ ਦੀ ਆਰਥਿਕਤਾ 'ਚ ਯੋਗਦਾਨ ਪਾ ਰਹੇ ਹਨ। ਇਸ ਲਈ 6 ਲੱਖ 62 ਹਜ਼ਾਰ ਪੀਆਰ ਦਾ ਮਤਲਬ ਇਹ ਨਹੀਂ ਕਿ ਇੰਨੇ ਸਾਰੇ ਨਵੇਂ ਲੋਕ ਵਿਦੇਸ਼ਾਂ ਤੋਂ ਕੈਨੇਡਾ ਆਉਣਗੇ। ਇਹ ਮਤਾ ਕਾਨੂੰਨੀ ਤੌਰ 'ਤੇ ਸਰਕਾਰ ਨੂੰ ਆਪਣੀ ਨੀਤੀ ਬਦਲਣ ਲਈ ਮਜਬੂਰ ਕਰਨ ਵਾਲਾ ਮਤਾ ਨਹੀਂ ਸੀ।

ਬਲਜਿੰਦਰ ਸੇਖਾ, ਟੋਰਾਂਟੋ : ਕੈਨੇਡਾ ਦੀ ਸੰਸਦ 'ਚ 25 ਨਵੰਬਰ ਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਸਰਕਾਰ ਦੀ ਇਮੀਗ੍ਰੇਸ਼ਨ ਯੋਜਨਾ ਖ਼ਿਲਾਫ਼ ਕੰਜ਼ਰਵੇਟਿਵ ਆਗੂ ਪੀਅਰ ਪੋਲੀਏਵ ਵੱਲੋਂ ਲਿਆਂਦਾ ਗਿਆ ਮਤਾ 21 ਵੋਟਾਂ ਦੇ ਫ਼ਰਕ ਨਾਲ ਰੱਦ ਹੋ ਗਿਆ। ਮਤੇ ਦੇ ਹੱਕ 'ਚ 154 ਅਤੇ ਵਿਰੋਧ ਵਿੱਚ 175 ਵੋਟਾਂ ਪਈਆਂ। ਐਨਡੀਪੀ ਅਤੇ ਗਰੀਨ ਪਾਰਟੀ ਨੇ ਲਿਬਰਲ ਸਰਕਾਰ ਦਾ ਸਾਥ ਦਿੱਤਾ, ਜਦਕਿ ਬਲਾਕ ਕਿਊਬਿਕਾ ਨੇ ਕੰਜ਼ਰਵੇਟਿਵ ਪਾਰਟੀ ਦੇ ਹੱਕ ਵਿੱਚ ਵੋਟ ਪਾਈ।
ਲਿਬਰਲ ਸਰਕਾਰ ਦੀ 2027 ਤੋਂ 2029 ਤੱਕ ਦੀ ਇਮੀਗ੍ਰੇਸ਼ਨ ਯੋਜਨਾ ਅਨੁਸਾਰ ਹਰ ਸਾਲ 3 ਲੱਖ 80 ਹਜ਼ਾਰ ਲੋਕਾਂ ਨੂੰ ਪਰਮਾਨੈਂਟ ਰੈਜ਼ੀਡੈਂਸੀ (PR) ਦੇਣ ਦਾ ਟੀਚਾ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਯੋਜਨਾਵਾਂ ਅਤੇ ਪਿਛਲੇ ਬਾਕੀ ਕੇਸਾਂ ਨੂੰ ਮਿਲਾ ਕੇ 2027 ਵਿੱਚ ਸੰਭਾਵਿਤ ਪੀਆਰ ਦੀ ਗਿਣਤੀ 6 ਲੱਖ 62 ਹਜ਼ਾਰ ਤੱਕ ਪਹੁੰਚ ਸਕਦੀ ਹੈ।ਕੰਜ਼ਰਵੇਟਿਵ ਪਾਰਟੀ ਦਾ ਦੋਸ਼ ਹੈ ਕਿ ਸਰਕਾਰ ਦੀਆਂ ਇਮੀਗ੍ਰੇਸ਼ਨ ਨੀਤੀਆਂ ਕਾਰਨ ਘਰਾਂ ਦੀ ਕਿੱਲਤ, ਬੇਰੁਜ਼ਗਾਰੀ, ਸਿਹਤ ਸੇਵਾਵਾਂ ਅਤੇ ਜਨਤਕ ਸਹੂਲਤਾਂ ਉੱਤੇ ਦਬਾਅ ਵਧ ਰਿਹਾ ਹੈ। ਪਾਰਟੀ ਦਾ ਕਹਿਣਾ ਹੈ ਕਿ ਇਮੀਗ੍ਰੇਸ਼ਨ ਦੀ ਗਿਣਤੀ ਕੈਨੇਡਾ ਦੀ ਰਿਹਾਇਸ਼, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੀ ਸਮਰੱਥਾ ਅਨੁਸਾਰ ਤੈਅ ਹੋਣੀ ਚਾਹੀਦੀ ਹੈ।
ਦੂਜੇ ਪਾਸੇ, ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਰਕਾਰ ਦੀ ਨੀਤੀ ਦਾ ਬਚਾਅ ਕਰਦਿਆਂ ਕਿਹਾ ਕਿ ਇਮੀਗ੍ਰੇਸ਼ਨ ਕੰਟਰੋਲ ਹੇਠ ਹੈ। ਇਮੀਗ੍ਰੇਸ਼ਨ ਮੰਤਰੀ ਲੀਨਾ ਡਾਇਬ ਮੁਤਾਬਕ ਪੀਆਰ ਹਾਸਲ ਕਰਨ ਵਾਲੇ ਬਹੁਤ ਸਾਰੇ ਲੋਕ ਪਹਿਲਾਂ ਹੀ ਕੈਨੇਡਾ ਵਿੱਚ ਰਹਿ ਰਹੇ ਹਨ ਅਤੇ ਦੇਸ਼ ਦੀ ਆਰਥਿਕਤਾ 'ਚ ਯੋਗਦਾਨ ਪਾ ਰਹੇ ਹਨ। ਇਸ ਲਈ 6 ਲੱਖ 62 ਹਜ਼ਾਰ ਪੀਆਰ ਦਾ ਮਤਲਬ ਇਹ ਨਹੀਂ ਕਿ ਇੰਨੇ ਸਾਰੇ ਨਵੇਂ ਲੋਕ ਵਿਦੇਸ਼ਾਂ ਤੋਂ ਕੈਨੇਡਾ ਆਉਣਗੇ। ਇਹ ਮਤਾ ਕਾਨੂੰਨੀ ਤੌਰ 'ਤੇ ਸਰਕਾਰ ਨੂੰ ਆਪਣੀ ਨੀਤੀ ਬਦਲਣ ਲਈ ਮਜਬੂਰ ਕਰਨ ਵਾਲਾ ਮਤਾ ਨਹੀਂ ਸੀ।