- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਓਂਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਬਰੈਂਪਟਨ ਵੈਸਟ ਦੇ ਵਿਧਾਇਕ ਅਮਰਜੋਤ ਸੰਧੂ ਨੂੰ ਕਾਕਸ ਚੇਅਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਸੰਧੂ ਨੂੰ ਸਰਕਾਰ ਦੇ ਅੰਦਰੂਨੀ ਕੰਮਕਾਜ ਅਤੇ ਵਿਧਾਇਕਾਂ ਵਿਚਕਾਰ ਤਾਲਮੇਲ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

ਬਲਜਿੰਦਰ ਸੇਖਾ, ਬਰੈਂਪਟਨ : ਓਂਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਬਰੈਂਪਟਨ ਵੈਸਟ ਦੇ ਵਿਧਾਇਕ ਅਮਰਜੋਤ ਸੰਧੂ ਨੂੰ ਕਾਕਸ ਚੇਅਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਸੰਧੂ ਨੂੰ ਸਰਕਾਰ ਦੇ ਅੰਦਰੂਨੀ ਕੰਮਕਾਜ ਅਤੇ ਵਿਧਾਇਕਾਂ ਵਿਚਕਾਰ ਤਾਲਮੇਲ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਕਾਕਸ ਚੇਅਰ ਵਜੋਂ ਸੰਧੂ ਵਿਧਾਇਕਾਂ ਦੀਆਂ ਮੀਟਿੰਗਾਂ ਦਾ ਤਾਲਮੇਲ ਕਰਨ, ਮੈਂਬਰਾਂ ਵਿਚਕਾਰ ਸੰਚਾਰ ਨੂੰ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਤਰਜੀਹਾਂ ਨੂੰ ਸਰਕਾਰ ਦੀ ਲੀਡਰਸ਼ਿਪ ਤੱਕ ਪਹੁੰਚਾਉਣ ਵਿੱਚ ਭੂਮਿਕਾ ਨਿਭਾਉਣਗੇ। ਇਸ ਅਹੁਦੇ ਰਾਹੀਂ ਉਹ ਸਰਕਾਰ ਦੇ ਵਿਧਾਇਕਾਂ ਅਤੇ ਪਾਰਟੀ ਦੀ ਲੀਡਰਸ਼ਿਪ ਵਿਚਕਾਰ ਸੰਪਰਕ ਦੀ ਅਹਿਮ ਕੜੀ ਵਜੋਂ ਕੰਮ ਕਰਨਗੇ।
ਵਰਨਣਯੋਗ ਹੈ ਕਿ ਅਮਰਜੋਤ ਸੰਧੂ 2018 ਵਿੱਚ ਪਹਿਲੀ ਵਾਰ ਬਰੈਂਪਟਨ ਵੈਸਟ ਤੋਂ ਵਿਧਾਇਕ ਚੁਣੇ ਗਏ ਸਨ। ਉਹ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਹਨ ਅਤੇ ਇਸ ਤੋਂ ਪਹਿਲਾਂ ਕਈ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ।
ਉਹ ਬੁਨਿਆਦੀ ਢਾਂਚਾ ਮੰਤਰੀ ਦੇ ਸੰਸਦੀ ਸਹਾਇਕ ਵਜੋਂ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਵਿੱਤ ਅਤੇ ਆਰਥਿਕ ਮਾਮਲਿਆਂ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਅਮਰਜੋਤ ਸੰਧੂ ਓਂਟਾਰੀਓ ਦੀ ਵਿਧਾਨ ਸਭਾ ਲਈ ਚੁਣੇ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਵਿਦਿਆਰਥੀ ਹਨ।
ਉਨ੍ਹਾਂ ਦੀ ਨਵੀਂ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਡੱਗ ਫੋਰਡ ਸਰਕਾਰ ਸੂਬੇ ਦੀਆਂ ਵੱਖ-ਵੱਖ ਤਰਜੀਹਾਂ ’ਤੇ ਕੰਮ ਕਰ ਰਹੀ ਹੈ।