- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੋਰਾਂਟੋ-ਟੋਰਾਂਟੋ ਦੇ ਰੈਕਸਡੇਲ 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਬਰੈਂਪਟਨ ਦੇ 37 ਸਾਲਾ ਸ਼ਰਨਜੀਤ ਸਿੰਘ ਨੂੰ ਕਤਲ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

ਬਲਜਿੰਦਰ ਸਿੰਘ, ਟੋਰਾਂਟੋ : ਟੋਰਾਂਟੋ-ਟੋਰਾਂਟੋ ਦੇ ਰੈਕਸਡੇਲ 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਬਰੈਂਪਟਨ ਦੇ 37 ਸਾਲਾ ਸ਼ਰਨਜੀਤ ਸਿੰਘ ਨੂੰ ਕਤਲ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਟੋਰਾਂਟੋ ਪੁਲਿਸ ਨੇ ਰੈਕਸਡੇਲ ਇਲਾਕੇ ਵਿੱਚ ਲੰਘੇ ਕੱਲ੍ਹ 26 ਸਾਲਾ ਨਵਨੀਤ ਕੌਰ ਦੀ ਗੋਲੀ ਮਾਰ ਕੇ ਕੀਤੇ ਕਤਲ ਦੇ ਮਾਮਲੇ ਵਿੱਚ ਬਰੈਂਪਟਨ ਦੇ 37 ਸਾਲਾ ਸ਼ਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਪਹਿਲੇ ਦਰਜੇ ਦੇ ਕਤਲ (First-Degree Murder) ਅਤੇ ਅਦਾਲਤੀ ਸ਼ਰਤਾਂ ਦੀ ਉਲੰਘਣਾ (Fail to Comply with Undertaking) ਦੇ ਦੋਸ਼ ਲਗਾਏ ਹਨ।
ਪੁਲਿਸ ਮੁਤਾਬਕ ਇਹ ਘਟਨਾ 24 ਜੁਲਾਈ ਸਵੇਰੇ ਕਰੀਬ 7:23 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਨੇੜੇ ਆਰਬਰਵੁੱਡ ਡਰਾਈਵ 'ਤੇ ਵਾਪਰੀ ਸੀ। ਜਾਂਚਕਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਅਤੇ ਪੀੜਤ ਕੁੜੀ ਵਿਚਾਲੇ ਥੋੜ੍ਹੀ ਦੇਰ ਗੱਲਬਾਤ ਹੋਈ, ਜਿਸ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ। ਮੌਕੇ 'ਤੇ ਜਾਨ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਨਵਨੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਪਰ ਬਾਅਦ ਵਿੱਚ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (OPP) ਦੀ ਮਦਦ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਾਂਚਕਾਰਾਂ ਨੇ ਫਿਲਹਾਲ ਮੁਲਜ਼ਮ ਅਤੇ ਮ੍ਰਿਤਕ ਦੇ ਆਪਸੀ ਰਿਸ਼ਤੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ, ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਇੱਕ ਨਿਸ਼ਾਨਾ ਬਣਾ ਕੇ ਕੀਤਾ ਗਿਆ ਹਮਲਾ (targeted attack) ਸੀ। ਦੱਸਣਯੋਗ ਹੈ ਕਿ ਪੀੜਤ ਨਵਨੀਤ ਕੌਰ ਪੰਜਾਬ ਦੇ ਅਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਹੈ।