v> ਸਰੀ : ਵਿਦਿਆਰਥੀਆਂ 'ਤੇ ਕੋਰੋਨਾ ਕਾਰਨ ਪਏ ਆਰਥਿਕ ਪ੍ਰਭਾਵ ਨੂੰ ਘੱਟ ਕਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 'ਕੈਨੇਡਾ ਸਟੂਡੈਂਟ ਸਰਵਿਸ ਗ੍ਰਾਂਟ' ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਇਸ ਪ੍ਰੋਗਰਾਮ ਤਹਿਤ ਜੋ ਵਿਦਿਆਰਥੀ ਕੋਰੋਨਾ ਕਰ ਕੇ ਗਰਮੀਆਂ ਵਿਚ ਨੌਕਰੀਆਂ ਲੱਭਣ ਵਿਚ ਅਸਮਰਥ ਹਨ, ਉਨ੍ਹਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਅਤੇ 10,000 ਨਵੀਂ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਵਿਦਿਆਰਥੀਆਂ ਨੂੰ ਨੌਕਰੀਆਂ ਲੱਭਣ ਵਿਚ ਬੜੀ ਮੁਸ਼ਕਲ ਪੇਸ਼ ਆ ਰਹੀ ਹੈ। ਅਜਿਹੇ ਹਾਲਾਤ ਵਿਚ ਸਰਕਾਰ ਉਨ੍ਹਾਂ ਨੂੰ ਕੋਰੋਨਾ ਨਾਲ ਲੜਨ ਲਈ ਵਲੰਟੀਅਰ ਵਰਕ ਮੁਹੱਈਆ ਕਰਵਾਏਗੀ, ਜਿਸਦੇ ਬਦਲੇ ਵਿਦਿਆਰਥੀਆਂ ਨੂੰ 1000 ਤੋਂ 5000 ਡਾਲਰ ਮਦਦ ਦਿੱਤੀ ਜਾਏਗੀ। ਪ੍ਰਧਾਨ ਮੰਤਰੀ ਨੇ ਕੈਨੇਡਾ 'ਚ ਸਮਰ ਜੌਬਸ ਲਈ ਵੀ ਫੰਡਾਂ 'ਚ ਵਾਧਾ ਕਰਨ ਦਾ ਐਲਾਨ ਕੀਤਾ, ਜਿਸ ਦਾ ਉਦੇਸ਼ ਨੌਜਵਾਨਾਂ ਲਈ ਰੁਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਪੈਦਾ ਕਰਨਾ ਹੈ।

Posted By: Rajnish Kaur