- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰੀ ਵਿੱਚ ਗੋਲੀਬਾਰੀ ਦੀ ਇੱਕ ਘਟਨਾ ਦੌਰਾਨ ਇੱਕ ਮਰਦ ਅਤੇ ਇੱਕ ਔਰਤ ਦੀ ਮੌਤ ਹੋਣ ਤੋਂ ਬਾਅਦ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਮਾਮਲੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ।

ਮਾਨਸ਼ਾਹੀਆ, ਸਰੀ (ਕੈਨੇਡਾ) : ਸਰੀ ਵਿੱਚ ਗੋਲੀਬਾਰੀ ਦੀ ਇੱਕ ਘਟਨਾ ਦੌਰਾਨ ਇੱਕ ਮਰਦ ਅਤੇ ਇੱਕ ਔਰਤ ਦੀ ਮੌਤ ਹੋਣ ਤੋਂ ਬਾਅਦ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਮਾਮਲੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ।
ਬੀਤੀ ਰਾਤ 15 ਨਵੰਬਰ 2026 ਨੂੰ ਰਾਤ ਕਰੀਬ 10:38 ਵਜੇ ਸਰੀ ਪੁਲਿਸ ਨੂੰ 124 ਸਟਰੀਟ ਅਤੇ 88 ਐਵੇਨਿਊ ਦੇ ਇਲਾਕੇ ਵਿੱਚ ਸਥਿਤ ਇੱਕ ਪਾਰਕਿੰਗ ਲਾਟ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਇੱਕ ਮਰਦ ਅਤੇ ਇੱਕ ਔਰਤ ਸਬੰਧੀ ਸੂਚਨਾ ਮਿਲੀ।
ਮੌਕੇ ’ਤੇ ਪਹੁੰਚੇ ਐਮਰਜੈਂਸੀ ਸਟਾਫ ਵੱਲੋਂ ਦੋਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਾਲੇ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ।
ਇਸ ਦੌਰਾਨ ਸਰੀ ਪੁਲਿਸ ਨੂੰ ਰਾਤ 10:51 ਵਜੇ ਪ੍ਰਿੰਸੈਸ ਡਰਾਈਵ ਦੇ 97 ਐਵੇਨਿਊ ਦੇ ਇਲਾਕੇ ਵਿੱਚ ਇੱਕ ਗੱਡੀ ਨੂੰ ਅੱਗ ਲੱਗਣ ਦੀ ਘਟਨਾ ਬਾਰੇ ਵੀ ਜਾਣਕਾਰੀ ਮਿਲੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਗੱਡੀ ਨੂੰ ਅੱਗ ਲੱਗਣ ਦੀ ਇਹ ਘਟਨਾ ਦੋਹਰੇ ਕਤਲ ਨਾਲ ਸਬੰਧਤ ਹੈ ਜਾਂ ਨਹੀਂ।