- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਅਨੁਸਾਰ ਗਗਨਪ੍ਰੀਤ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਹਥਿਆਰਾਂ ਤੇ ਅਸਲੇ ਨਾਲ ਸਬੰਧਤ ਮਾਮਲਿਆਂ ਵਿੱਚ ਪਹਿਲਾਂ ਵੀ ਉਸ ਦਾ ਪੁਲਿਸ ਨਾਲ ਵਾਹ ਪਿਆ ਸੀ। ਉੱਥੇ ਹੀ ਸੁਖਜੀਤ ਕੌਰ ਦਾ ਕੈਨੇਡਾ ਵਿੱਚ ਪੁਲਿਸ ਨਾਲ ਸੰਪਰਕ ਸਬੰਧੀ ਰਿਕਾਰਡ ਸੀਮਤ ਸੀ।

ਨਿਰਮਲ ਸਿੰਘ ਮਾਨਸ਼ਾਹੀਆ, ਸਰੀ :ਕੈਨੇਡਾ ਦੇ ਸਰੀ ਸ਼ਹਿਰ ਵਿੱਚ ਵਾਲਮਾਰਟ ਪਲਾਜ਼ਾ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨੌਜਵਾਨ ਅਤੇ ਮੁਟਿਆਰ ਦੀ ਪਛਾਣ ਪੁਲਿਸ ਨੇ ਜਨਤਕ ਕਰ ਦਿੱਤੀ ਹੈ। ਮ੍ਰਿਤਕਾਂ ਵਿੱਚ ਸਰੀ ਵਾਸੀ ਗਗਨਪ੍ਰੀਤ ਸਿੰਘ ਉਰਫ਼ ਗੈਰੀ ਰੀਹਲ (23) ਅਤੇ ਡੈਲਟਾ ਵਾਸੀ ਸੁਖਜੀਤ ਕੌਰ (24) ਸ਼ਾਮਲ ਹਨ। ਘਟਨਾ ਤੋਂ ਬਾਅਦ ਗਗਨਪ੍ਰੀਤ ਦਾ ਨਾਂ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਪਹਿਲਾਂ ਹੀ ਸਾਹਮਣੇ ਆ ਗਈਆਂ ਸਨ, ਪਰ ਹੁਣ ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀ ਪਛਾਣ ਅਧਿਕਾਰਤ ਤੌਰ ’ਤੇ ਜਾਰੀ ਕੀਤੀ ਹੈ।