- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨ੍ਹਾਂ ਵਿਚ ਚਾਰ ਪੰਜਾਬੀ ਵੀ ਸ਼ਾਮਲ ਹਨ। ਸੀਬੀਐੱਸਏ ਨੇ ਕਿਹਾ ਕਿ 3 ਸਤੰਬਰ ਤੱਕ ਕੈਨੇਡਾ ਦੇ ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ (ਆਈਆਰਪੀਏ) ਤਹਿਤ ਕੁੱਲ 188 ਲੋਕਾਂ ਨੂੰ ਦੇਸ਼ ਵਿਚੋਂ ਬਾਹਰ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 111 ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਚੁੱਕਾ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐੱਸਏ) ਮੁਤਾਬਕ, ਪੰਜਾਬੀ ਮੂਲ ਦੇ ਲੋਕਾਂ ਵਿਚੋਂ ਪਲਵਿੰਦਰ ਸਿੰਘ ਨੂੰ ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਨੇ ਅਯੋਗ ਕਰਾਰ ਦਿੱਤਾ ਸੀ।

ਓਟਾਵਾ (ਏਐੱਨਆਈ) : ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ ਵੀ ਸ਼ਾਮਲ ਹਨ। ਸੀਬੀਐੱਸਏ ਨੇ ਕਿਹਾ ਕਿ 3 ਸਤੰਬਰ ਤੱਕ ਕੈਨੇਡਾ ਦੇ ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ (ਆਈਆਰਪੀਏ) ਤਹਿਤ ਕੁੱਲ 188 ਲੋਕਾਂ ਨੂੰ ਦੇਸ਼ ਵਿਚੋਂ ਬਾਹਰ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 111 ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਚੁੱਕਾ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐੱਸਏ) ਮੁਤਾਬਕ, ਪੰਜਾਬੀ ਮੂਲ ਦੇ ਲੋਕਾਂ ਵਿਚੋਂ ਪਲਵਿੰਦਰ ਸਿੰਘ ਨੂੰ ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਨੇ ਅਯੋਗ ਕਰਾਰ ਦਿੱਤਾ ਸੀ। ਉਹ 2025 ਵਿਚ ਜਬਰੀ ਵਸੂਲੀ ਨਾਲ ਜੁੜੀ ਗੋਲ਼ੀਬਾਰੀ ਦੀ ਘਟਨਾ ਵਿਚ ਸ਼ਾਮਲ ਸੀ। ਜਸਮੇਰ ਸਿੰਘ ਨੂੰ ਕੈਨੇਡਾ ਵਿਚ ਕਿਸੇ ਵਿਅਕਤੀ ਨੂੰ ਬੰਧਕ ਬਣਾਉਣ ਦੇ ਅਪਰਾਧ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਉਸ ਨੂੰ ਆਈਆਰਪੀਏ ਤਹਿਤ ਗੰਭੀਰ ਅਪਰਾਧ ਕਾਰਨ ਅਯੋਗ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਦੇਸ਼ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ ਅਤੇ ਕੈਨੇਡਾ ਤੋਂ ਬਾਹਰ ਭੇਜ ਦਿੱਤਾ ਗਿਆ। ਅਮਿਤੋਜ ਬਾਜਵਾ ਨੂੰ ਇਸ ਲਈ ਦੇਸ਼ ਨਿਕਾਲਾ ਦਿੱਤਾ ਗਿਆ, ਕਿਉਂਕਿ ਉਸ ਨੂੰ ਅਜਿਹੇ ਸੰਗਠਨ ਦਾ ਮੈਂਬਰ ਪਾਇਆ ਗਿਆ ਜੋ ਅਪਰਾਧਕ ਗਤੀਵਿਧੀਆਂ ਵਿਚ ਸ਼ਾਮਲ ਸੀ। ਉਹ ਹਥਿਆਰਾਂ ਨਾਲ ਜੁੜੀਆਂ ਗਤੀਵਿਧੀਆਂ ਅਤੇ ਜਬਰੀ ਵਸੂਲੀ ਲਈ ਕੀਤੀ ਗਈ ਗੋਲ਼ੀਬਾਰੀ ਦੀ ਘਟਨਾ ਨਾਲ ਵੀ ਜੁੜਿਆ ਹੋਇਆ ਸੀ। ਸਾਹਿਬਜੋਤ ਸਿੰਘ ਨੂੰ ਵੀ ਆਈਆਰਪੀਏ ਤਹਿਤ ਅਯੋਗ ਪਾਇਆ ਗਿਆ, ਕਿਉਂਕਿ ਉਹ ਅਪਰਾਧਕ ਗਤੀਵਿਧੀਆਂ ਵਿਚ ਸ਼ਾਮਲ ਇਕ ਸੰਗਠਨ ਨਾਲ ਜੁੜਿਆ ਹੋਇਆ ਸੀ।