ਵੈਨਕੂਵਰ : ਵੈਨਕੂਵਰ 'ਚ ਪੰਜਾਬੀ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਫੇਅਰਮਾਊਂਟ ਫੈਸੀਫਿਕ ਰਿਮ ਹੋਟਲ ਨੇੜੇ 3.30 ਵਾਪਰੀ। ਇਸ ਮੌਕੇ 'ਤੇ ਪੁੱਜੇ ਅਧਿਕਾਰੀਆਂ ਨੇ ਜਾਂਚ ਮਗਰੋਂ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦਾ ਕਹਿਣਾ ਹੈ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਫਰਾਰ ਹਨ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

Posted By: Ravneet Kaur