ਆਨਲਾਈਨ ਡੈਸਕ, ਕੈਨੇਡਾ : ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਲੰਬੇ ਸਮੇਂ ਤੋਂ ਕੰਮ ਕਰ ਰਹੀ ਰਮਿੰਦਰ ਵਾਲੀਆ ਨੂੰ ਕੈਨੇਡਾ 'ਜਗਤ ਪੰਜਾਬੀ ਸਭਾ 'ਦੀ ਇਸਤਰੀ ਵਿੰਗ ਦੀ ਪ੍ਰਧਾਨ ਥਾਪਿਆ ਗਿਆ ਹੈ। ਇਸ ਮੌਕੇ ਰਮਿੰਦਰ ਵਾਲੀਆ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਹਿ ਦਿਲੋਂ ਨਿਭਾਉਂਦਿਆਂ ਸਭਾ ਦੇ ਪ੍ਰੋਗਰਾਮਾਂ ਦਾ ਘੇਰਾ ਵਿਸ਼ਾਲ ਕਰਦਿਆਂ ਇਨ੍ਹਾਂ ਵਿਚ ਸੁਧਾਰ ਕਰਨਗੇ। ਇਸ ਮੌਕੇ ਉਨ੍ਹਾਂ ਚੇਅਰਮੈਨ ਅਜੈਬ ਸਿੰਘ ਚੱਠਾ ਤੇ ਪ੍ਰਧਾਨ ਸਰਦੂਲ ਸਿੰਘ ਥਿਆੜਾ ਤੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਸਭਾ ਦੇ ਮੈਂਬਰਾਂ ਨੇ ਵੀ ਉਨ੍ਹਾਂ ਨੂੰ ਦਿਲੋਂ ਮੁਬਾਰਕਾਂ ਤੇ ਸ਼ੁੱਭ ਇੱਛਾਵਾਂ ਦਿੱਤੀਆਂ ।

Posted By: Tejinder Thind