ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ, ਇਨ੍ਹਾਂ ਦੇਸ਼ਾਂ 'ਚ ਜਾਣ ਲਈ ਕਰਨਾ ਪਵੇਗਾ ਇਹ ਜ਼ਰੂਰੀ ਕੰਮ
ਰਜਿਸਟ੍ਰੇਸ਼ਨ ਦੀ ਸ਼ਰਤ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ, ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੈਨੇਡੀਅਨ ਨਾਗਰਿਕਾਂ ਨੂੰ ਚੀਨ ਵਿੱਚ ਬਹੁਤ ਜ਼ਿਆਦਾ ਸਾਵਧਾਨੀ ਵਰਤਣੀ ਲਈ ਕਿਹਾ ਗਿਆ ਹੈ, ਖ਼ਾਸ ਕਰ ਦੋਹਰੀ ਨਾਗਰਿਕਤਾ ਵਾਲੇ ਨਾਗਿਰਕਾਂ ਨੂੰ ਵਿਸ਼ੇਸ਼ ਧਿਆਨ ਦੇਣ ਲਈ ਆਖਿਆ ਗਿਆ ਹੈ ।
Publish Date: Wed, 26 Mar 2025 06:38 PM (IST)
Updated Date: Wed, 26 Mar 2025 06:41 PM (IST)
ਬਲਜਿੰਦਰ ਸੇਖਾ, ਟੋਰਾਂਟੋ : ਅੱਜ ਕੈਨੇਡਾ ਨੇ ਅਮਰੀਕਾ ਅਤੇ ਚੀਨ ਜਾਣ ਵਾਲੇ ਆਪਣੇ ਦੇਸ਼ ਦੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜਾਰੀ ਕੀਤੀ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਅਤੇ ਹੋਰ ਵਿਦੇਸ਼ੀ ਨਾਗਰਿਕ, ਜੋ ਅਮਰੀਕਾ ਵਿਚ 30 ਦਿਨਾਂ ਤੋਂ ਵੱਧ ਸਮੇਂ ਲਈ ਜਾ ਰਹੇ ਹਨ, ਨੂੰ ਉੱਥੋਂ ਦੀ ਸਰਕਾਰ ਕੋਲ ਰਜਿਸਟਰਡ ਕਰਵਾਉਣ ਲਾਜ਼ਮੀ ਹੈ।