ਟੋਰਾਂਟੋ, ਏਜੰਸੀ। ਦੁਨੀਆ ਭਰ 'ਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਅਜਿਹੇ 'ਚ ਕੋਵਿਡ-19 ਦੇ ਘੱਟਦੇ ਪ੍ਰਕੋਪ ਨੂੰ ਦੇਖਦੇ ਹੋਏ ਦੁਨੀਆ ਭਰ ਦੇ ਦੇਸ਼ ਵੀ ਹੁਣ ਪਾਬੰਦੀਆਂ ਹਟਾ ਰਹੇ ਹਨ। ਇਸ ਦੌਰਾਨ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਤੰਬਰ ਦੇ ਅਖੀਰ ਵਿੱਚ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਵੈਕਸੀਨ ਦੀ ਲੋੜ ਨੂੰ ਖਤਮ ਕਰਨ ਲਈ ਹਸਤਾਖਰ ਕੀਤੇ ਹਨ। ਮਾਮਲੇ ਤੋਂ ਜਾਣੂ ਇਕ ਅਧਿਕਾਰੀ ਨੇ ਵੀਰਵਾਰ ਨੂੰ ਐਸੋਸੀਏਟਡ ਪ੍ਰੈਸ ਨੂੰ ਇਹ ਜਾਣਕਾਰੀ ਦਿੱਤੀ।

Posted By: Ramanjit Kaur