ਕੈਨੇਡਾ ਦੀ ਸੰਸਦ 'ਚ 1984 ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ, ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਨੇ ਕਤਲੇਆਮ ਦੀ ਕੀਤੀ ਨਿੰਦਾ
ਇਸ ਸਾਲ ਵੀ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਕਈ ਕੈਨੇਡੀਅਨ ਆਗੂਆਂ ਨੇ ਬਿਆਨ ਜਾਰੀ ਕਰਕੇ ਪੀੜਤਾਂ ਨੂੰ ਯਾਦ ਕੀਤਾ ਹੈ ਅਤੇ ਭਾਰਤ ਵਿੱਚ ਸਿੱਖ ਭਾਈਚਾਰੇ ਵਿਰੁੱਧ ਵਰਤਾਏ ਸਰਕਾਰੀ ਸਰਪ੍ਰਸਤੀ ਵਾਲੇ ਕਤਲੇਆਮ ਦੀ ਨਿੰਦਾ ਕੀਤੀ ਹੈ।
Publish Date: Wed, 04 Nov 2026 08:03 AM (IST)
Updated Date: Wed, 04 Nov 2026 08:05 AM (IST)
ਨਿਰਮਲ ਸਿੰਘ ਮਾਨਸ਼ਾਹੀਆ, ਕੈਨੇਡਾ: ਕੈਲਗਰੀ ਤੋਂ ਕੰਜ਼ਰਵਟਿਵ ਪਾਰਟੀ ਦੇ ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਨੇ ਕੈਨੇਡਾ ਦੀ ਸੰਸਦ ਵਿੱਚ ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਸਾਲ ਵੀ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਕਈ ਕੈਨੇਡੀਅਨ ਆਗੂਆਂ ਨੇ ਬਿਆਨ ਜਾਰੀ ਕਰਕੇ ਪੀੜਤਾਂ ਨੂੰ ਯਾਦ ਕੀਤਾ ਹੈ ਅਤੇ ਭਾਰਤ ਵਿੱਚ ਸਿੱਖ ਭਾਈਚਾਰੇ ਵਿਰੁੱਧ ਵਰਤਾਏ ਸਰਕਾਰੀ ਸਰਪ੍ਰਸਤੀ ਵਾਲੇ ਕਤਲੇਆਮ ਦੀ ਨਿੰਦਾ ਕੀਤੀ ਹੈ।
ਬਰੈਂਪਟਨ ਸਿਟੀ ਹਾਲ ਨੇ ਇਸ ਸਰਕਾਰੀ ਕਤਲੇਆਮ ਬਾਰੇ ਸਿੱਖ ਭਾਈਚਾਰੇ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਝੰਡੇ ਨੀਂਵੇਂ ਕਰਕੇ ਸ਼ਰਧਾਂਜਲੀ ਭੇਟ ਕੀਤੀ।