ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੋਰੋਨਾ ਦੇ ਚੱਲਦਿਆਂ ਉੱਥੋਂ ਦੇ ਕਾਰੋਬਾਰੀਆਂ ਦੀ ਆਰਥਿਕ ਮਦਦ ਲਈ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਨੂੰ ਦਸੰਬਰ ਤਕ ਵਧਾਉਣ ਦਾ ਐਲਾਨ ਕੀਤਾ ਹੈ। ਜਸਟਿਨ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 'ਮੁਲਕ ਦੇ ਅਰਥਚਾਰੇ ਨੂੰ ਮੁੜ ਲੀਹ 'ਤੇ ਲਿਆਉਣ ਲਈ ਵੇਜ ਸਬਸਿਡੀ ਪ੍ਰੋਗਰਾਮ ਨੂੰ ਇਸ ਸਾਲ ਦਸੰਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਯੋਜਨਾ ਤਹਿਤ ਕੈਨੇਡਾ ਸਰਕਾਰ ਕੋਰੋਨਾ ਦੀ ਮਾਰ ਹੇਠ ਕੰਪਨੀਆਂ ਦੇ ਮੁਲਾਜ਼ਮਾਂਂ ਦੀ 75 ਫ਼ੀਸਦੀ ਤਨਖ਼ਾਹ ਦੇ ਬਰਾਬਰ ਆਰਥਿਕ ਸਹਾਇਤਾ ਮੁਹੱਈਆ ਕਰਵਾ ਰਹੀ ਹੈ।

Posted By: Jagjit Singh