G7 ਸੰਮੇਲਨ ਤੋਂ ਪਹਿਲਾਂ ਖ਼ਾਲਿਸਤਾਨ ਸਮਰਥਕਾਂ ਦੀ ਕਾਇਰਾਨਾ ਹਰਕਤ, ਇਟਲੀ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਟਲੀ ਦੌਰੇ ਤੋਂ ਪਹਿਲਾਂ ਖ਼ਾਲਿਸਤਾਨ ਸਮਰਥਕਾਂ ਨੇ ਇਟਲੀ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ। ਦੱਸਣਯੋਗ ਹੈ ਕਿ ਇਸ ਵਾਰ 50ਵਾਂ ਜੀ-7 ਸਿਖਰ ਸੰਮੇਲਨ 13 ਤੋਂ 15 ਜੂਨ ਤੱਕ ਇਟਲੀ ਦੇ ਅਪੁਲੀਆ 'ਚ ਹੋਣ ਜਾ ਰਿਹਾ ਹੈ।
Publish Date: Wed, 12 Jun 2024 05:19 PM (IST)
Updated Date: Wed, 12 Jun 2024 05:24 PM (IST)
ਏਐੱਨਆਈ, ਰੋਮ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਟਲੀ ਦੌਰੇ ਤੋਂ ਪਹਿਲਾਂ ਖ਼ਾਲਿਸਤਾਨ ਸਮਰਥਕਾਂ ਨੇ ਇਟਲੀ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ। ਦੱਸਣਯੋਗ ਹੈ ਕਿ ਇਸ ਵਾਰ 50ਵਾਂ ਜੀ-7 ਸਿਖਰ ਸੰਮੇਲਨ 13 ਤੋਂ 15 ਜੂਨ ਤੱਕ ਇਟਲੀ ਦੇ ਅਪੁਲੀਆ 'ਚ ਹੋਣ ਜਾ ਰਿਹਾ ਹੈ।
ਵਿਦੇਸ਼ ਮੰਤਰਾਲੇ ਨੇ ਕੀ ਕਿਹਾ?
ਇਸ ਦੇ ਨਾਲ ਹੀ ਇਟਲੀ ਦੇ ਮਿਲਾਨ 'ਚ ਖਾਲਿਸਤਾਨੀ ਸਮਰਥਕਾਂ ਵਲੋਂ ਕਥਿਤ ਤੌਰ 'ਤੇ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਦੇ ਮਾਮਲੇ 'ਤੇ ਵਿਦੇਸ਼ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਕਿਹਾ ਕਿ ਅਸੀਂ ਰਿਪੋਰਟ ਦੇਖੀ ਹੈ ਅਤੇ ਭਾਰਤ ਨੇ ਇਟਾਲੀਅਨ ਅਧਿਕਾਰੀਆਂ ਕੋਲ ਮੁੱਦਾ ਉਠਾਇਆ ਹੈ।
ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣ ਤੋਂ ਬਾਅਦ ਇਟਲੀ ਦਾ ਆਪਣਾ ਪਹਿਲਾ ਵਿਦੇਸ਼ ਦੌਰਾ ਕਰਨ ਜਾ ਰਹੇ ਹਨ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਬੁੱਧਵਾਰ ਨੂੰ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 50ਵੇਂ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਵੀਰਵਾਰ ਨੂੰ ਇਟਲੀ ਦੇ ਅਪੁਲੀਆ ਦਾ ਦੌਰਾ ਕਰਨਗੇ।