v> ਦਲਜੀਤ ਮੱਕੜ, ਮਿਲਾਨ : ਇਟਲੀ 'ਚ ਮਾਰਚ ਦੇ ਸ਼ੁਰੂ ਤੋਂ ਬਾਅਦ ਕੋਵਿਡ-19 ਨਾਲ ਹੋਈਆਂ ਮੌਤਾਂ ਦਾ ਸਭ ਤੋਂ ਘੱਟ ਵਾਧਾ ਦਰਜ ਕੀਤਾ ਗਿਆ ਹੈ। ਨਾਗਰਿਕ ਸੁਰੱਖਿਆ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ 24 ਜੂਨ ਨੂੰ ਇਟਲੀ 'ਚ ਕੋਰੋਨਾ ਵਾਇਰਸ ਨਾਲ 18 ਲੋਕਾਂ ਦੀ ਮੌਤ ਹੋਈ ਹੈ ਜਦਕਿ ਕੁਲ 23 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ। ਇਟਲੀ 'ਚ 2 ਮਾਰਚ ਤੋਂ ਬਾਅਦ ਪਹਿਲੀ ਵਾਰੀ ਇਹ ਘੱਟ ਅੰਕੜਾ ਦਰਜ ਕੀਤਾ ਗਿਆ ਹੈ। ਇਟਲੀ 'ਚ ਇਸ ਸੁਧਰੇ ਹਾਲਾਤ ਕਰਕੇ ਇਟਲੀ ਦੀ ਸਰਕਾਰ, ਡਾਕਟਰਾਂ ਅਤੇ ਆਮ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ। ਦੱਸਣਯੋਗ ਹੈ ਕਿ ਹੁਣ ਤਕ ਇਟਲੀ 'ਚ ਕੋਰੋਨਾ ਵਾਇਰਸ ਨਾਲ 34,675 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 2,38,833 ਹੈ ਜਦਕਿ ਇਸ ਭਿਆਨਕ ਬਿਮਾਰੀ ਤੋਂ ਠੀਕ ਹੋਏ ਵਿਅਕਤੀਆਂ ਦੀ ਗਿਣਤੀ 1,84,585 ਹੈ।

Posted By: Rajnish Kaur