ਮਿਲਾਨ,ਦਲਜੀਤ ਮੱਕੜ: ਇਟਲੀ ਵਿੱਚ ਇੱਕ ਹੋਰ ਭਾਰਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 34 ਸਾਲਾ ਚਰਨਜੀਤ ਸਪੁੱਤਰ ਸ਼੍ਰੀ ਸਤਪਾਲ ਦੇਵ ਜੈਨੀਵੋਲਤਾ (ਸੋਨਚੀਨੋ) ਵਿੱਚ ਰਹਿੰਦਾ ਸੀ ਅਤੇ ਡੇਅਰੀ ਫਾਰਮ ਵਿੱਚ ਕੰਮ ਕਰਦਾ ਸੀ। ਹਾਲਾਂਕਿ ਤਿੰਨ ਮਹੀਨੇ ਪਹਿਲਾਂ ਇੰਗਲੈਂਡ ਦੀ ਧਰਤੀ 'ਤੇ ਚਲਾ ਗਿਆ ਸੀ ਤੇ 26 ਦਸੰਬਰ ਨੂੰ ਵਾਪਿਸ ਇਟਲੀ ਆਇਆ ਸੀ। ਪਰ ਪਿਛਲੇ ਦਿਨੀਂ ਉਸਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਚਰਨਜੀਤ ਦੇ ਪਿਤਾ ਸਤਪਾਲ ਦੇਵ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਦੀ ਮੌਤ ਦੀ ਖਬਰ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਚਰਨਜੀਤ ਦੀ ਮੌਤ 'ਤੇ ਇਟਲੀ ਵਿਚਲੀਆ ਭਾਰਤੀ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆ ਨੇ ਦੁੱਖ ਪ੍ਰਗਟ ਕੀਤਾ ਹੈ।

Posted By: Sandip Kaur