ਰੋਮ, ਆਈਏਐੱਨਐੱਸ : ਇਟਲੀ 'ਚ ਇਸ ਸਮੇਂ ਬੇਸ਼ੱਕ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਕਮੀ ਆ ਰਹੀ ਹੋਵੇ ਪਰ ਇੱਥੇ ਮੌਤਾਂ ਦਾ ਅੰਕੜਾ ਦਿਨੋਂ-ਦਿਨ ਵਧ ਰਿਹਾ ਹੈ। ਹੁਣ ਇੱਥੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ 'ਚ 243 ਲੋਕਾਂ ਦੀ ਮੌਤ ਹੋਈ ਹੈ। ਇਹ ਅੰਕੜੇ ਦੇਸ਼ ਦੇ ਸਿਵਲ ਪ੍ਰੋਟੈਕਸ਼ਨ ਡਿਪਾਰਟਮੈਂਟ (Civil Protection Department) ਨੇ ਜਾਰੀ ਕੀਤੇ ਹਨ। ਨਿਊਜ਼ ਏਜੰਸੀ ਸ਼ਿਨਹੁਆ ਦੀ ਰਿਪੋਰਟ ਮੁਤਾਬਕ ਵੀਰਵਾਰ ਨੂੰ ਕੁੱਲ 89,624 ਪੀੜਤਾਂ 'ਚੋਂ 1,663 ਲੋਕ ਠੀਕ ਹੋ ਗਏ। ਇਸ ਤੋਂ ਬਾਅਦ ਪੀੜਤਾਂ ਦਾ ਅੰਕੜਾ 87,961 ਹੋਇਆ। ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਹੁਣ ਤਕ ਇਟਲੀ 'ਚ ਪੀੜਤਾਂ ਦੀ ਗਿਣਤੀ 2 ਲੱਖ ਤੋਂ ਪਾਰ ਪੁੱਜ ਗਈ ਹੈ ਤੇ ਨਾਲ 99,023 ਮਰੀਜ਼ ਠੀਕ ਹੋਏ ਹਨ। ਜ਼ਿਕਰਯੋਗ ਹੈ ਕਿ ਦੁਨੀਆ 'ਚ ਇਸ ਸਮੇਂ ਕੋਰੋਨਾ ਦਾ ਕਹਿਰ ਬਣਿਆ ਹੋਇਆ ਹੈ। ਹੁਣ ਤਕ ਦੁਨੀਆ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 2 ਲੱਖ ਤੋਂ ਪਾਰ ਪਹੁੰਚ ਗਿਆ ਹੈ। ਸਭ ਤੋਂ ਜ਼ਿਆਦਾ ਅਮਰੀਕਾ ਪ੍ਰਭਾਵਿਤ ਹੈ। ਇੱਥੇ 70 ਹਜ਼ਾਰ ਤੋਂ ਵੀ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ।

Posted By: Seema Anand