ਆਨਲਾਈਨ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ (ਸਥਾਨਕ ਸਮੇਂ ਅਨੁਸਾਰ) ਗਲਾਸਗੋ ਦੇ ਇਕ ਹੋਟਲ 'ਚ ਪਹੁੰਚੇ ਜਿੱਥੇ ਲੋਕਾਂ ਨੇ 'ਮੋਦੀ ਹੈ ਭਾਰਤ ਕਾ ਗਹਿਣਾ' ਦੇ ਨਾਅਰੇ ਲਾਏ ਅਤੇ ਤਾੜੀਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ COP26 ਜਲਵਾਯੂ ਸੰਮੇਲਨ ਵਿੱਚ ਹਿੱਸਾ ਲੈਣ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨਾਲ ਦੁਵੱਲੀ ਗੱਲਬਾਤ ਕਰਨ ਲਈ ਯੂਨਾਈਟਿਡ ਕਿੰਗਡਮ ਦੇ ਦੋ ਦਿਨਾਂ ਦੌਰੇ 'ਤੇ ਹਨ।

ਜਿਵੇਂ ਹੀ ਉਹ ਇਟਲੀ ਵਿੱਚ G20 ਸਿਖਰ ਸੰਮੇਲਨ ਤੋਂ ਗਲਾਸਗੋ ਦੇ ਹੋਟਲ ਵਿੱਚ ਪਹੁੰਚੇ, ਪ੍ਰਧਾਨ ਮੰਤਰੀ ਮੋਦੀ ਦਾ ਸਕਾਟਿਸ਼ ਬੈਗਪਾਈਪਾਂ ਦੀਆਂ ਆਵਾਜ਼ਾਂ ਨਾਲ ਸਵਾਗਤ ਕੀਤਾ ਗਿਆ, ਜਿਸ ਤੋਂ ਬਾਅਦ ਭਾਰਤੀ ਪ੍ਰਵਾਸੀਆਂ ਦੇ ਨੁਮਾਇੰਦਿਆਂ ਵੱਲੋਂ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਲਗਾਏ ਗਏ।

ਪ੍ਰਧਾਨ ਮੰਤਰੀ ਨੇ ਹੋਟਲ ਵਿੱਚ ਮੌਜੂਦ ਭਾਰਤੀ ਭਾਈਚਾਰੇ ਦੇ ਇੱਕ ਬੱਚੇ ਨਾਲ ਗੱਲਬਾਤ ਵੀ ਕੀਤੀ।

Posted By: Ramandeep Kaur