ਪੱਤਰ ਪ੍ਰੇਰਕ, ਰੋਮ : ਭਾਈ ਰਸ਼ਪਾਲ ਸਿੰਘ ਸਮਰਾ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਦਾ ਇਕ ਵਾਰ ਮੁੜ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਉਹ ਪਿਛਲੇ ਦੋ ਸਾਲਾਂ ਤੋਂ ਇਹ ਸੇਵਾਵਾਂ ਨਿਭਾਅ ਰਹੇ ਹਨ। ਬੁੱਧਵਾਰ ਨੂੰ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਉਨ੍ਹਾਂ ਨੂੰ ਮੁੜ ਤੋਂ ਇਹ ਸੇਵਾ ਸੌਂਪੀ ਗਈ ਹੈ।ਇਸੇ ਤਰ੍ਹਾਂ ਨਵੇਂ ਚੁਣੇ ਗਏ ਕਮੇਟੀ ਮੈਂਬਰਾਂ ਵਿਚ ਭਾਈ ਸਤਨਾਮ ਸਿੰਘ, ਭਾਈ ਅਵਤਾਰ ਸਿੰਘ ਤੇ ਭਾਈ ਭੁਪਿੰਦਰ ਸਿੰਘ ਆਦਿ ਨੇ ਨਾਂ ਸ਼ਾਮਲ ਹਨ।