ਮਿਲਾਨ, ਦਲਜੀਤ ਮੱਕੜ : ਇਟਲੀ ਦੇ ਸ਼ਹਿਰ ਬਰੇਸ਼ੀਆ ਦੇ ਬੋਰਗੋ ਸੰਨ ਯਾਕਮੋ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਿਖੇ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਦੇ ਸਹਿਯੋਗ ਨਾਲ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ, ਕੁਲਬੀਰ ਸਿੰਘ ਮਿਆਣੀ, ਗੁਰਮੁੱਖ ਸਿੰਘ, ਨਿਸ਼ਾਨ ਸਿੰਘ ਸੁਲੱਖਣ ਸਿੰਘ,ਸਤਪਾਲ ਸਿੰਘ, ਬਿੱਲਾ ਬੋਰਗੋ, ਕੁਲਦੀਪ ਸਿੰਘ, ਸਤਪਾਲ ਸਿੰਘ, ਸੁਖਵਿੰਦਰ ਸਿੰਘ,ਲਖਵੀਰ ਸਿੰਘ ਅਤੇ ਵਿੱਕੀ ਅਤੇ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਦੇ ਜਸਦੀਪ ਸਿੰਘ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਵੱਧ ਤੋਂ ਵੱਧ ਬੱਚਿਆਂ ਨੂੰ ਦਸਤਾਰ ਦੀ ਸਿਖਲਾਈ ਲੈਣ ਲਈ ਭੇਜਣ ਤਾਂ ਜੋ ਇਟਲੀ ਦੇ ਵਿੱਚ ਵਸਦੇ ਭਾਈਚਾਰੇ ਦੇ ਬੱਚਿਆਂ ਨੂੰ ਦਸਤਾਰ ਨਾਲ ਵੱਧ ਤੋਂ ਵੱਧ ਜੋੜਿਆ ਜਾ ਸਕੇ, ਉਨ੍ਹਾਂ ਅੱਗੇ ਦੱਸਿਆ ਕਿ ਜਲਦ ਹੀ ਗੁਰੂਦੁਆਰਾ ਸਾਹਿਬ ਵਿਖੇ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਜਿਨ੍ਹਾਂ ਵਿੱਚ ਜੇਤੂ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

Posted By: Rajnish Kaur