ਮਿਲਾਨ, ਦਲਜੀਤ ਮੱਕੜ : ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਬਿੱਲਾ ਦਾ ਵਿਰੋਧ ਜਿੱਥੇ ਪੰਜਾਬ ਸਮੇਤ ਪੂਰੇ ਭਾਰਤ ਦੇ ਕਿਸਾਨਾਂ ਤੇ ਆਮ ਵਰਗ ਦੇ ਵੱਲੋਂ ਕੀਤਾ ਜਾ ਰਿਹਾ ਹੈ। ਉਥੇ ਦੂਜੇ ਪਾਸੇ ਵਿਦੇਸ਼ਾਂ 'ਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਆਏ ਦਿਨ ਕਾਰ ਰੈਲੀਆਂ ਤੇ ਰੋਸ ਪ੍ਰਦਰਸ਼ਨ ਕਰ ਕੇ ਖੇਤੀ ਆਰਡੀਨੈਂਸ ਬਿੱਲਾ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਯੂਰਪ ਦੇ ਦੇਸ਼ ਇਟਲੀ 'ਚ ਵੀ ਆਏ ਦਿਨ ਵੱਖ-ਵੱਖ ਸ਼ਹਿਰਾ ਤੇ ਕਸਬਿਆਂ 'ਚ ਵੱਖੋ-ਵੱਖ ਢੰਗਾਂ ਤਰੀਕਿਆਂ ਨਾਲ ਰੋਸ ਰੈਲੀਆਂ ਕਰ ਕੇ ਭਾਰਤ ਸਰਕਾਰ ਵਿਰੁੱਧ ਨਾਅਰੇਬਾਜ਼ੀ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸੇ ਦੌਰਾਨ ਇਟਲੀ ਦੇ 'ਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਰੇ' ਦੀ ਪਿਚਨਾਰਦੀ (ਕਰੇਮੋਨਾ) ਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰੇਮੋਨ‍ਾ ਸ਼ਹਿਰ 'ਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜਿਸ 'ਚ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਨੇ ਹਿੱਸਾ ਲੈ ਕੇ ਕਿਸਾਨਾਂ ਦੇ ਹੱਕ ਦੇ 'ਚ ਨਾਅਰੇ ਲਗਾਏ ਤੇ ਸਰਕਾਰ ਵੱਲੋਂ ਬਣਾਏ ਤਿੰਨੇ ਖੇਤੀਬਾਡ਼ੀ ਬਿੱਲਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ, ਸੰਗਤਾਂ ਵਲੋਂ ਹੱਥਾ ਵਿੱਚ ਤਖ਼ਤੀਆਂ ਫੜ੍ਹ ਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਬਿੱਲਾ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਇਹ ਬਿੱਲ ਪਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਤੇ ਇਸ ਕਰਕੇ ਹੀ ਅੱਜ ਪੰਜਾਬ ਅਤੇ ਬਾਕੀ ਸੂਬਿਆਂ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਡੇਰੇ ਲਗਾਏ ਗਏ ਹਨ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੁਰੰਤ ਇਨ੍ਹਾਂ ਬਿੱਲਾਂ ਨੂੰ ਵਾਪਸ ਲਵੇ ਕਿਉਂਕਿ ਇਹ ਬਿੱਲ ਕਿਸਾਨਾਂ ਅਤੇ ਦੇਸ ਦੀ ਕਿਸਾਨੀ ਨੂੰ ਬਰਬਾਦ ਕਰ ਦੇਣਗੇ ਜਿਸ ਦੀ ਜ਼ਿਮੇਵਾਰ ਕੇਂਦਰ ਦੀ ਸਰਕਾਰ ਹੋਵੇਗੀ, ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਦੀ ਸਮੂਹ ਪ੍ਰਬੰਧਕ ਕਮੇਟੀ ਮੈਂਬਰ, ਸਮੂਹ ਨੌਜਵਾਨ ਵਰਗ, ਬੀਬੀਆਂ ਅਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਤੌਰ ਤੇ ਇਸ ਰੈਲੀ 'ਚ ਯੋਗਦਾਨ ਪਾ ਕੇ ਸਫ਼ਲ ਬਣਾਇਆ ਗਿਆ।

Posted By: Rajnish Kaur