ਦਲਜੀਤ ਮੱਕੜ, ਮਿਲਾਨ (ਇਟਲੀ) : ਸ੍ਰੀ ਗੁਰੂ ਗ੍ੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਅਤੇ ਦਸਤਾਰ ਮੁਕਾਬਲੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਵਿਖੇ ਕਲਤੂਰਾ ਸਿੱਖ ਇਟਲੀ, ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ, ਨੌਜਵਾਨ ਸਭਾ ਕੋਵੋ ਦੇ ਸਮੂਹ ਸੇਵਾਦਾਰ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਵਿਚ ਭਾਈ ਦਿਲਬਾਗ ਸਿੰਘ ਜੀ ਗੁਰਦਾਸਪੁਰ ਵਾਲਿਆਂ ਵੱਲੋਂ ਕਥਾ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ।

ਇਸ ਮੌਕੇ ਕਰਵਾਏ ਦੁਮਾਲੇ ਦੇ ਮੁਕਾਬਲਿਆਂ ਲਈ ਤਿੰਨ ਗਰੁੱਪ ਬਣਾਏ ਗਏ। ਪਹਿਲੇ ਗਰੁੱਪ ਵਿਚ ਪਹਿਲਾ ਸਥਾਨ ਸਰਜੋਤ ਕੌਰ, ਦੂਜਾ ਸਥਾਨ ਨਿਰਬਾਣ ਸਿੰਘ, ਤੀਸਰਾ ਸਥਾਨ ਮਹਾ ਕੌਰ ਨੇ ਹਾਸਲ ਕੀਤਾ। ਦੂਜੇ ਗਰੁੱਪ ਵਿਚ ਪਹਿਲਾ ਸਥਾਨ ਮਨਤੌਜ ਸਿੰਘ, ਦੂਸਰਾ ਸਥਾਨ ਗੁਲਰਾਜ ਕੌਰ, ਤੀਸਰਾ ਸਥਾਨ ਏਕਮ ਸਿੰਘ ਨੇ ਹਾਸਲ ਕੀਤਾ। ਤੀਸਰੇ ਗਰੁੱਪ ਵਿਚ ਪਹਿਲਾ ਸਥਾਨ ਪ੍ਰਭਨੂਰ ਸਿੰਘ, ਦੂਸਰਾ ਸਥਾਨ ਪ੍ਰਮਵੀਰ ਸਿੰਘ, ਤੀਸਰਾ ਸਥਾਨ ਗੁਰਨੀਤ ਕੌਰ ਨੇ ਹਾਸਲ ਕੀਤਾ।

ਦਸਤਾਰ ਮੁਕਾਬਲੇ ਵਿਚ ਪਹਿਲਾ ਸਥਾਨ ਹਰਵਿੰਦਰ ਸਿੰਘ, ਦੂਸਰਾ ਸਥਾਨ ਦਲਵਿੰਦਰ ਸਿੰਘ ਤੇ ਤੀਸਰਾ ਸਥਾਨ ਸੰਦੀਪ ਸਿੰਘ ਹਾਸਲ ਕੀਤਾ। ਇਸ ਮੌਕੇ ਪਰਮਵੀਰ ਸਿੰਘ (12) ਨੇ ਵੀ ਦਸਤਾਰ ਸਜਾਈ ਇਸ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਕਲਤੂਰਾ ਸਿੱਖ ਇਟਲੀ, ਕੌਵੋ ਅਤੇ ਕੌਰਤੇਨੌਵਾ ਦੇ ਨੌਜਵਾਨ ਸੇਵਾਦਾਰਾਂ ਵੱਲੋਂ ਟਰਾਫੀਆਂ, ਮੈਡਲ ਤੇ ਸ਼ਸਤਰਾਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕਲਤੂਰਾ ਸਿੱਖ ਦੇ ਸੇਵਾਦਾਰ ਗੁਰਪ੍ਰਰੀਤ ਸਿੰਘ, ਸਿਮਰਜੀਤ ਸਿੰਘ, ਤਰਲੋਚਨ ਸਿੰਘ, ਸੰਤੋਖ ਸਿੰਘ, ਰਵਿੰਦਰ ਸਿੰਘ, ਤਰਮਨਪ੍ਰਰੀਤ ਸਿੰਘ, ਗਿਆਨੀ ਰਜਿੰਦਰ ਸਿੰਘ, ਗੁਰਦੇਵ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰਰੀਤ ਸਿੰਘ ਪਿਰੋਜ, ਪਲਵਿੰਦਰ ਸਿੰਘ, ਅਰਵਿੰਦਰ ਸਿੰਘ, ਦਲਜੀਤ ਸਿੰਘ, ਜ਼ੋਰਾਵਰ ਸਿੰਘ, ਬਘੇਲ ਸਿੰਘ, ਭੁਪਿੰਦਰ ਸਿੰਘ, ਵਿਜੇ ਕੁਮਾਰ, ਹਰਮੀਤ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰ ਹਾਜ਼ਰ ਸਨ।