ਦਲਜੀਤ ਮੱਕੜ, ਮਿਲਾਨ : ਜ਼ਿਲ੍ਹਾ ਬਰੇਸ਼ੀਆ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋ ਗਈ। ਚੋਣ ਵਿਚ ਸਮੁੱਚੇ ਪ੍ਰਬੰਧਕਾਂ ਨੇ ਸਰਬਸੰਮਤੀ ਨਾਲ ਪੜ੍ਹੇ-ਲਿਖੇ ਸੂਝਵਾਨ ਆਗੂ ਸੁਰਿੰਦਰਜੀਤ ਸਿੰਘ ਪੰਡੌਰੀ ਨੂੰ ਅਗਲੇ ਤਿੰਨ ਸਾਲ ਲਈ ਮੁੱਖ ਸੇਵਾਦਾਰ ਲਈ ਦੁਬਾਰਾ ਤੋਂ ਚੁਣ ਲਿਆ ਜਦ ਕਿ ਬਲਕਾਰ ਸਿੰਘ ਘੋੜੇਸ਼ਾਹਵਾਨ ਵਾਈਸ ਪ੍ਰਧਾਨ ਵਜੋਂ ਸੇਵਾ ਨਿਭਾਉਣਗੇ।

ਇਸ ਦੇ ਨਾਲ ਹੀ ਦੂਸਰੇ ਸੇਵਾਦਾਰ ਵੀ ਆਪਣੀ ਸੇਵਾ ਪਹਿਲਾਂ ਦੀ ਤਰ੍ਹਾਂ ਨਿਭਾਉਂਦੇ ਰਹਿਣਗੇ, ਜਿਨ੍ਹਾਂ ਵਿੱਚ ਸ਼ਰਨਜੀਤ ਸਿੰਘ ਠਾਕਰੀ ਕੈਸ਼ੀਅਰ ਅਤੇ ਜਨਰਲ ਸਕੱਤਰ, ਲੰਗਰ ਦੇ ਸੇਵਾਦਾਰ ਨਿਸ਼ਾਨ ਸਿੰਘ ਭਦਾਸ, ਵਾਈਸ ਪ੍ਰਧਾਨ ਬਲਕਾਰ ਸਿੰਘ ਘੋੜੇਸ਼ਾਹਵਾਨ, ਸਵਰਨ ਸਿੰਘ ਲਾਲੋਵਾਲ ਲਾਇਬ੍ਰੇਰੀਅਨ ਅਤੇ ਨਾਲ ਹੀ ਭੁਪਿੰਦਰ ਸਿੰਘ ਰਾਵਾਲੀ, ਮਹਿੰਦਰ ਸਿੰਘ ਮਾਜਰਾ, ਭਗਵਾਨ ਸਿੰਘ ਬਰੇਸ਼ੀਆ, ਬਲਵੀਰ ਸਿੰਘ, ਲੱਖਵਿੰਦਰ ਸਿੰਘ ਬਹਿਰਗਾਮ ਸੇਵਾ ਵਿਚ ਸਹਿਯੋਗ ਨਿਭਾਉਂਦੇ ਰਹਿਣਗੇ। ਸਮੁੱਚੀਆਂ ਸੰਗਤਾ ਨੇ ਸਹਿਮਤੀ ਪ੍ਰਗਟਾਈ ਤੇ ਨਾਲ ਹੀ ਨੌਜਵਾਨ ਸਭਾ ਫਲੈਰੋ ਅਤੇ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਦੇ ਅਮਰੀਕ ਸਿੰਘ ਚੌਹਾਨਾਂ, ਕੁਲ਼ਵੰਤ ਸਿੰਘ ਬੱਸੀ ਅਤੇ ਲੰਗਰ ਦੇ ਸਮੂਹ ਸੇਵਾਦਾਰਾਂ ਵਲੋਂ ਸਹਿਮਤੀ ਪ੍ਰਗਟਾਈ ਹੈ।

ਇਟਲੀ ਦੀਆਂ ਸਿੱਖ ਜਥੇਬੰਦੀਆਂ,ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਸੁਰਿੰਦਰਜੀਤ ਸਿੰਘ ਪੰਡੋਰੀ ਨੂੰ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਦੇ ਦੁਬਾਰਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਮੁਬਾਰਕਾਂ ਦਿੱਤੀਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੁਰਿੰਦਰਜੀਤ ਸਿੰਘ ਪੰਡੌਰੀ ਇਟਲੀ ਦੇ ਪੜ੍ਹੇ-ਲਿਖੇ ਸੂਝਵਾਨ ਆਗੂ ਹਨ। ਉਹਨਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਸੰਗਤ ਅਤੇ ਪ੍ਰਬੰਧਕ ਕਮੇਟੀ ਦੁਆਰਾ ਉਹਨਾਂ ਨੂੰ ਦੂਸਰੀ ਵਾਰ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਚੁਣਿਆ ਹੈ।

Posted By: Jagjit Singh