v> ਦਲਜੀਤ ਮੱਕੜ, ਮਿਲਾਨ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੈਂਤਰੀ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵੱਲੋਂ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ 16 ਮਈ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਮੈਂਬਰਾਂ ਨੇ ਦੱਸਿਆ ਕਿ 14 ਮਈ ਨੂੰ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭੇ ਜਾਣਗੇ, ਜਿਨ੍ਹਾਂ ਦੇ ਸੰਪੂਰਨਤਾ ਦੇ ਨਾਲ ਭੋਗ 16 ਮਈ ਨੂੰ 11 ਵਜੇ ਪਾਏ ਜਾਣਗੇ। ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਵਿਸ਼ਵ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ’ਚ ਅਰਦਾਸ ਕੀਤੀ ਜਾਵੇਗੀ। ਉਪਰੰਤ ਗੁਰੂ ਘਰ ਦੇ ਕੀਰਤਨੀਏ ਜੱਥੇ ਵੱਲੋਂ ਗੁਰਬਾਣੀ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰਬੰਧਕਾਂ ਨੇ ਦੱਸਿਆ ਕਿ ਕੋਰੋਨਾ ਦੇ ਮੱਦੇਨਜ਼ਰ ਸਰਕਾਰੀ ਨਿਯਮਾਂ ਅਨੁਸਾਰ ਹੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

Posted By: Sunil Thapa