ਰੋਮ, ਰਾਇਟਰਜ਼ : ਕੋਰੋਨਾ ਮਹਾਮਾਰੀ ਦੌਰਾਨ ਇਟਲੀ ਨੂੰ ਵੱਡੀ ਰਾਹਤ ਮਿਲੀ ਹੈ। ਇਟਲੀ ਵਿਚ ਹੁਣ ਜਨਤਕ ਆਵਾਜਾਈ ਦੌਰਾਨ ਫੇਸ ਮਾਸਕ ਪਹਿਨਣ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਸਿਹਤ ਮੰਤਰਾਲੇ ਨੇ ਕੋਰੋਨਾ ਮਹਾਮਾਰੀ ਦੇ ਖਿਲਾਫ ਕਈ ਨਿਯਮਾਂ ਵਿੱਚ ਢਿੱਲ ਦਿੱਤੀ ਹੈ।

ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰੇਲ ਗੱਡੀਆਂ, ਬੱਸਾਂ ਅਤੇ ਸਥਾਨਕ ਵਾਹਨਾਂ 'ਤੇ ਯਾਤਰਾ ਕਰਦੇ ਸਮੇਂ ਚਿਹਰੇ ਦੇ ਮਾਸਕ ਪਹਿਨਣ ਦੀ ਕੋਈ ਲੋੜ ਨਹੀਂ ਹੈ। ਹਾਲਾਂਕਿ ਹਸਪਤਾਲ ਅਤੇ ਕੁਆਰੰਟੀਨ ਸੈਂਟਰ 'ਤੇ ਕੋਰੋਨਾ ਦੇ ਨਿਯਮਾਂ 'ਤੇ ਸਖਤੀ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਇਟਲੀ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿੱਚੋਂ ਇੱਕ ਹੈ। 2020 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਇੱਥੇ ਕੋਰੋਨਾ ਕਾਰਨ 1 ਲੱਖ 77 ਹਜ਼ਾਰ (177,000) ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Posted By: Ramanjit Kaur