ਮਿਲਾਨ (ਦਲਜੀਤ ਮੱਕੜ) : ਪੂਰੀ ਦੁਨੀਆਂ ਭਰ ਵਿੱਚ ਪਹਿਲ਼ੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੂਰਬ ਸਿੱਖ ਸੰਗਤਾਂ ਵੱਲੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਟਲੀ ਦੇ ਵੱਖ ਵੱਖ ਗੁਰਦੁਆਰਿਆ ਵਿੱਚ ਧਾਰਮਿਕ ਸਮਾਗਮ ਅਤੇ ਨਗਰ ਕੀਰਤਨ ਸਜਾਏ ਗਏ। ਇਸੇ ਸੰਬਧ ਵਿੱਚ ਇਟਲੀ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਸ੍ਰੀ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਵਿੱਚ ਸਜਾਇਆ ਗਿਆ।

ਜਿਸ ਵਿੱਚ ਇਟਲੀ ਦੇ ਵੱਖ- ਵੱਖ ਇਲਾਕਿਆ ਤੋਂ ਸੰਗਤਾਂ ਨੇ ਹਾਜਰੀ ਭਰੀ। ਜਿਸ ਦੀ ਅਗਵਾਈ ਪੰਜ ਪਿਆਰਿਆ ਤੇ ਪੰਜ ਨਿਸ਼ਾਨਚੀ ਸਿੰਘਾਂ ਵੱਲੋਂ ਕੀਤੀ ਗਈ। ਨਗਰ ਕੀਰਤਨ ਵਿੱਚ ਆਈਆ ਸੰਗਤਾਂ ਨੂੰ ਪੰਥ ਦੇ ਪ੍ਰਸਿੱਧ ਭਾਈ ਸਤਨਾਮ ਸਿੰਘ ਸਰਹਾਲੀ ਵਾਲਿਆ ਦੇ ਕਵੀਸ਼ਰੀ ਜੱਥੇ ਨੇ ਕਵੀਸ਼ਰੀ ਵਾਰਾਂ ਨਾਲ ਮਹਾਨ ਸਿੱਖ ਦਾ ਲਾਸਾਨੀ ਤੇ ਗੌਰਵਮਈ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਸੰਤ ਜਰਨੈਲ ਸਿੰਘ ਸਿੰਘ ਗੁਰਮਤਿ ਗੱਤਕਾ ਅਕੈਡਮੀ ਦੇ ਸਿੰਘ ਸਿੰਘਣੀਆਂ ਵੱਲੋਂ ਗਤਕਾ ਕਲਾ ਦੇ ਹੈਰਤਅੰਗੇਜ ਜੌਹਰ ਵੀ ਦਿਖਾਏ ਗਏ। ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆ ਨੇ ਹਾਜਰੀ ਭਰੀ । ਇਸ ਮੌਕੇ ਕੋਵੋ (ਬੈਰਗਮੋ) ਦੇ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਪਹੁੰਚੇ। ਪ੍ਰਬੰਧਕਾਂ ਵੱਲੋਂ ਸਮੂਹ ਸੇਵਾਦਾਰਾਂ ਤੇ ਪ੍ਰਸ਼ਾਸਨਕ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਸਭ ਸੰਗਤ ਦਾ ਨਗਰ ਕੀਰਤਨ ਵਿੱਚ ਸ਼ਿਰਕਤ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਆਈਆ ਸੰਗਤਾਂ ਲਈ ਗੁਰੂ ਦੇ ਅਨੇਕਾਂ ਲੰਗਰ ਲਗਾਏ ਗਏ। ਇਸ ਮੌਕੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਰੰਮੀ, ਉਪ ਪ੍ਰਧਾਨ ਸੁਖਜਿੰਦਰ ਸਿੰਘ ਕਾਲਾ,ਬਲਜੀਤ ਸਿੰਘ,ਗੁਰਜਿੰਦਰ ਸਿੰਘ,ਸੁਚੈਤ ਸਿੰਘ, ਗ੍ਰੰਥੀ ਬਾਬਾ ਰਜਿੰਦਰ ਸਿੰਘ, ਹਰਜਿੰਦਰ ਸਿੰਘ ਰੋਮਾਨੋ, ਪਲਵਿੰਦਰ ਸਿੰਘ, ਸੌਨੂੰ ਪਤੋਲੀਆ, ਲਾਡੀ ਗਦਾਈਆ, ਗੁਰਮੀਤ ਅਨਿਆਦੇਲੋ,ਬਾਬਾ ਬਿੱਕਰ ਸਿੰਘ, ਹਰਜੀਤ ਸਿੰਘ ਕੋਵੋ, ਗੋਪੀ ਲੇਨੋ, ਜੀਤਾ ਕਰੇਮੋਨਾ, ਲਖਵਿੰਦਰ ਸਿੰਘ ਲੱਕੀ, ਹੈਪੀ ਗਾਂਬਰਾਂ , ਸੁਖਚੈਨ ਸਿੰਘ ਮਾਨ ਆਦਿ ਹਾਜਰ ਸਨ।

Posted By: Neha Diwan