v> ਨਵੀਂ ਦਿੱਲੀ : ਭਾਰਤ ਨੇ ਨਿਊਜ਼ੀਲੈਂਡ ਦੇ ਮਸ਼ਹੂਰ ਯੂਟਿਊਬਰ ਕਾਰਲ ਰੌਕ ਨੂੰ ਵੀਜ਼ਾ ਮਾਪਦੰਡਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਇਕ ਸਾਲ ਲਈ ਬਲੈਕਲਿਸਟ ਕਰ ਦਿੱਤਾ ਹੈ ਤੇ ਵੀਜ਼ਾ ਰੱਦ ਕਰ ਦਿੱਤਾ ਹੈ। ਯੂਟਿਊਬਰ ਕਾਰਲ ਰੌਕ 'ਤੇ ਟੂਰਿਸਟ ਵੀਜ਼ਾ ਦੇ ਨਾਂ 'ਤੇ ਕਾਰੋਬਾਰ ਕਰਨ ਦਾ ਦੋਸ਼ ਹੈ ਜਿਸ ਦੀ ਵਜ੍ਹਾ ਨਾਲ ਉਸ ਨੂੰ ਬਲੈਕਲਿਸਟ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੇ ਨਾਗਰਿਕ ਕਾਰਲ ਨੇ ਭਾਰਤ ਸਰਕਾਰ ਤੇ ਉਨ੍ਹਾਂ ਨੂੰ ਬਿਨਾਂ ਕਿਸੇ ਵਜ੍ਹਾ ਦੱਸੇ ਐਂਟਰੀ ਦੇਣ ਤੋਂ ਇਨਕਾਰ ਕਰਨ ਦਾ ਦੋਸ਼ ਲਗਾਇਆ ਤੇ ਕਿਹਾ ਕਿ ਇਸ ਕਾਰਨ ਉਹ ਆਪਣੀ ਭਾਰਤੀ ਪਤਨੀ ਤੋਂ ਅਲੱਗ ਰਹਿ ਰਹੇ ਹਨ। ਗ੍ਰਹਿ ਮੰਤਰਾਲੇ ਨੇ ਇਸ ਦੋਸ਼ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਕਾਰਲ ਨੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਨੂੰ ਵੀ ਇਸ ਬਾਰੇ ਅਪੀਲ ਕੀਤੀ ਹੈ ਤੇ ਉਨ੍ਹਾਂ ਨੂੰ ਕਾਲੀ ਸੂਚੀ ਵਿਚ ਪਾਉਣ ਦੇ ਭਾਰਤ ਦੇ ਫ਼ੈਸਲੇ ਨੂੰ ਵਾਪਸ ਲੈਣ ਲਈ ਦਿੱਲੀ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਹ ਲੋਕਾਂ ਦਾ ਸਮਰਥਨ ਹਾਸਲ ਕਰਨ ਲਈ ਤਰ੍ਹਾਂ-ਤਰ੍ਹਾਂ ਦਾ ਯਤਨ ਕਰ ਰਹੇ ਹਨ।

Posted By: Seema Anand