- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਵਿੱਚ NEET ਪੇਪਰ ਲੀਕ ਵਿਵਾਦ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਮੰਗ ਹੁਣ ਆਸਟ੍ਰੇਲੀਆ ਤੱਕ ਵੀ ਪਹੁੰਚ ਗਈ ਹੈ। ਇਸ ਸਬੰਧੀ ਮੈਲਬੌਰਨ ਦੇ Federation Square ਅਤੇ ਸਿਡਨੀ ਦੇ Parramatta Square ਵਿੱਚ ਭਾਰਤੀ ਭਾਈਚਾਰੇ ਅਤੇ ਵਿਦਿਆਰਥੀਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰਕੇ ਪ੍ਰਭਾਵਿਤ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਈ ਗਈ।

ਖੁਸ਼ਪ੍ਰੀਤ ਸਿੰਘ ਸੁਨਾਮ, ਮੈਲਬੌਰਨ- ਭਾਰਤ ਵਿੱਚ NEET ਪੇਪਰ ਲੀਕ ਵਿਵਾਦ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਮੰਗ ਹੁਣ ਆਸਟ੍ਰੇਲੀਆ ਤੱਕ ਵੀ ਪਹੁੰਚ ਗਈ ਹੈ। ਇਸ ਸਬੰਧੀ ਮੈਲਬੌਰਨ ਦੇ Federation Square ਅਤੇ ਸਿਡਨੀ ਦੇ Parramatta Square ਵਿੱਚ ਭਾਰਤੀ ਭਾਈਚਾਰੇ ਅਤੇ ਵਿਦਿਆਰਥੀਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰਕੇ ਪ੍ਰਭਾਵਿਤ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਈ ਗਈ।
ਪ੍ਰਦਰਸ਼ਨਕਾਰੀਆਂ ਨੇ NEET ਮਾਮਲੇ ਦੀ ਨਿਰਪੱਖ ਜਾਂਚ, ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਪ੍ਰਭਾਵਿਤ ਵਿਦਿਆਰਥੀਆਂ ਲਈ ਨਿਆਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਦੌਰਾਨ ਭਾਰਤ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ ਨੂੰ ਲੈ ਕੇ ਵੀ ਚਿੰਤਾ ਪ੍ਰਗਟ ਕੀਤੀ ਗਈ।
ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਅਤੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾਣੀ ਲਾਜ਼ਮੀ ਹੈ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਭਰੋਸਿਆਂ ਨੂੰ ਉਨ੍ਹਾਂ ਵੱਲੋਂ ਵਧੇਰੇ ਤਵੱਜੋ ਨਹੀਂ ਦਿੱਤੀ ਗਈ, ਕਿਉਂਕਿ ਉਨ੍ਹਾਂ ਦੇ ਅਨੁਸਾਰ ਸਿਰਫ਼ ਭਰੋਸਿਆਂ ਦੀ ਬਜਾਏ ਪਾਰਦਰਸ਼ੀ ਜਾਂਚ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਢੁੱਕਵੇਂ ਸੁਧਾਰਾਂ ਦੀ ਲੋੜ ਹੈ।
ਵੱਖ ਵੱਖ ਸੰਸਥਾਵਾਂ ਵੱਲੋਂ ਆਯੋਜਿਤ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ੍ਹ ਕੇ ਨਾਅਰੇ ਲਗਾਏ ਅਤੇ ਸਿੱਖਿਆ ਪ੍ਰਣਾਲੀ ਵਿੱਚ ਭਰੋਸਾ ਬਹਾਲ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ, ਇਸ ਮਾਮਲੇ ਨਾਲ ਜੁੜੀਆਂ ਘਟਨਾਵਾਂ ਦੌਰਾਨ ਜਾਨ ਗੁਆ ਚੁੱਕੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ।