ਸਿਓਲ (ਏਪੀ) : ਦੱਖਣੀ ਕੋਰੀਆ ਵਿਚ ਪਿਛਲੇ 24 ਘੰਟਿਆਂ ਦੌਰਾਨ ਖ਼ਤਰਨਾਕ ਕੋਰੋਨਾ ਵਾਇਰਸ ਦੇ 16 ਨਵੇਂ ਮਾਮਲੇ ਸਾਹਮਣੇ ਆਏ। ਦੇਸ਼ 'ਚ ਹੁਣ ਤਕ ਕੋਰੋਨਾ ਪ੍ਰਭਾਵਿਤ 11,206 ਮਾਮਲੇ ਸਾਹਮਣੇ ਆਏ ਹਨ ਜਦਕਿ 267 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੇਂ ਸਾਹਮਣੇ ਆਏ ਮਾਮਲਿਆਂ ਵਿੱਚੋਂ 13 ਮੈਟਰੋਪੋਲੀਟਨ ਸ਼ਹਿਰ ਸਿਓਲ ਦੇ ਹਨ ਜਿਥੇ 200 ਤੋਂ ਵੱਧ ਲੋਕ ਪਹਿਲਾਂ ਹੀ ਨਾਈਟ ਕਲੱਬਾਂ ਰਾਹੀਂ ਕੋਰੋਨਾ ਪ੍ਰਭਾਵਿਤ ਹੋਏ ਹਨ। ਦੇਸ਼ ਭਰ ਵਿਚ ਇਸ ਹਫ਼ਤੇ 20 ਲੱਖ ਬੱਚਿਆਂ ਦੇ ਸਕੂਲਾਂ 'ਚ ਪਰਤਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਚੀਨ ਤੋਂ ਬਾਅਦ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਮਾਮਲੇ ਦੱਖਣੀ ਕੋਰੀਆ 'ਚ ਮਿਲੇ ਸਨ ਪ੍ਰੰਤੂ ਉਹ ਇਸ 'ਤੇ ਕਾਬੂ ਪਾਉਣ 'ਚ ਸਫਲ ਹੋਇਆ ਹੈ।