ਆਈਏਐਨਐਸ, ਬੇਰੂਤ : ਲੇਬਨਾਨ ਦੀ ਰਾਜਧਾਨੀ ਬੇਰੂਤ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚ ਹੋਈਆਂ ਝੜਪਾਂ ਵਿਚ 140 ਲੋਕ ਜ਼ਖ਼ਮੀ ਹੋ ਗਏ ਹਨ। ਇਸ ਦਾ ਐਲਾਨ ਸੈਕਟਰੀ ਜਨਰਲ ਲੇਬਨੀਜ਼ ਰੇਡ ਕਰਾਸ ਜਾਰਜਸ ਕੇਟ੍ਹਾਨੇਹ ਨੇ ਸੋਮਵਾਰ ਨੂੰ ਕੀਤੀ।

ਉਨ੍ਹਾਂ ਦੱਸਿਆ ਕਿ 40 ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਬਾਕੀਆਂ ਨੂੰ ਘਟਨਾ ਸਥਾਨ 'ਤੇ ਹੀ ਇਲਾਜ ਮੁਹੱਈਆ ਕਰਵਾਇਆ ਗਿਆ। ਸ਼ਿਨਹੁਆ ਨਿਊਜ਼ ਏਜੰਸੀ ਮੁਤਾਬਕ ਜ਼ਖ਼ਮੀਆਂ ਵਿਚ ਪ੍ਰਦਰਸ਼ਨਕਾਰੀਆਂ ਦੇ ਨਾਲ ਸੁਰੱਖਿਆ ਬਲਾਂ ਦੇ ਜਵਾਨ ਵੀ ਹਨ। ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਪਥਰਾਅ ਕੀਤਾ ਜਿਨ੍ਹਾਂ ਨੇ ਉਸ ਭੀੜ ਨੂੰ ਹਟਾਉਣ ਲਈ ਪਾਣੀ ਦੀਆਂ ਬੌਛਾੜਾਂ ਕੀਤੀਆਂ ਸਨ।

ਇਸ ਦੌਰਾਨ ਲੇਬਨਾਨ ਦੇ ਰਾਸ਼ਟਰਪਤੀ ਮਾਈਕਲ ਆਓਨ ਨੇ ਸੋਮਵਾਰ ਨੂੰ ਤੁਰੰਤ ਸੁਰੱਖਿਆ ਦੇ ਮੱਦੇਨਜ਼ਰ ਇਕ ਮੀਟਿੰਗ ਸੱਦੀ। ਇਸ ਮੀਟਿੰਗ ਵਿਚ ਰੱਖਿਆ ਅਤੇ ਗ੍ਰਹਿ ਮੰਤਰਾਲਾ ਨੂੰ ਬੁਲਾਇਆ ਗਿਆ।

Posted By: Tejinder Thind