ਯੇਰੂਸ਼ਲਮ, ਆਈਏਐੱਨਐੱਸ : ਇਜ਼ਰਾਇਲ 'ਚ ਕੋਰੋਨਾ ਸੰਕ੍ਰਮਿਤਾਂ ਦਾ ਅੰਕੜਾ 77,000 ਦੇ ਪਾਰ। ਸਿਹਤ ਮੰਤਰਾਲੇ ਅਨੁਸਾਰ ਇੱਥੇ ਇਕ ਦਿਨ 'ਚ ਸੰਕ੍ਰਮਣ ਦੇ 1,721 ਮਾਮਲੇ ਦਰਜ ਕੀਤੇ ਗਏ ਹਨ, ਜਿਸ ਦੇ ਬਾਅਦ ਦੇਸ਼ 'ਚ ਸੰਕ੍ਰਮਿਤਾਂ ਦੀ ਕੁੱਲ ਗਿਣਤੀ 77,919 ਹੋ ਗਈ ਹੈ। ਸ਼ਿਨਹੁਆ ਨਿਊਜ਼ ਅਨੁਸਾਰ ਦੇਸ਼ 'ਚ ਮਰਨ ਵਾਲਿਆ ਦੀ ਗਿਣਤੀ 565 ਹੋ ਗਈ ਹੈ।


ਦੇਸ਼ 'ਚ ਇਕ ਦਿਨ 'ਚ 1,561 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਜਿਸ ਦੇ ਬਾਅਦ ਠੀਕ ਹੋਣ ਵਾਲਿਆਂ ਦੀ ਗਿਣਤੀ 51,395 ਤਕ ਪਹੁੰਚ ਗਈ ਹੈ, ਜਦਕਿ ਦੇਸ਼ 'ਚ ਦੁਨੀਆਭਰ 'ਚ 1.86 ਕਰੋੜ ਤੋਂ ਜ਼ਿਆਦਾ ਲੋਕਾਂ 'ਚ ਕੋਰੋਨਾ ਦੇ ਸੰਕ੍ਰਮਣ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ, ਜਦਕਿ 7,03,000 ਲੋਕਾਂ ਦੀ ਮੌਤ ਇਸ ਵਾਇਰਲ ਨਾਲ ਹੋਈ ਹੈ।


ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ

ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਲਿਸਟ 'ਚ ਅਮਰੀਕਾ ਸਭ ਤੋਂ ਉੱਪਰ ਹੈ। ਹੁਣ ਤਕ 48 ਲੱਖ ਤੋਂ ਜ਼ਿਆਦਾ ਆਬਾਦੀ ਕੋਰੋਨਾ ਵਾਇਰਸ ਦੇ ਸੰਕ੍ਰਮਣ ਦਾ ਸ਼ਿਕਾਰ ਹੋ ਚੁੱਕੀ ਹੈ ਤੇ ਡੇਢ ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਦੇ ਬਾਅਦ ਦੂਸਰੇ ਸਥਾਨ 'ਤੇ ਬ੍ਰਾਜ਼ੀਲ ਹੈ ਜਿੱਥੇ 28 ਲੱਖ ਤੋਂ ਜ਼ਿਆਦਾ ਲੋਕਾਂ 'ਚ ਕੋਰੋਨਾ ਦੇ ਸੰਕ੍ਰਮਣ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ। ਇਸ ਦੇ ਬਾਅਦ ਤੀਜੇ ਸਥਾਨ 'ਤੇ ਹੈ ਭਾਰਤ ਹੁਣ ਤਕ 18 ਲੱਖ ਤੋਂ ਜ਼ਿਆਦਾ ਆਬਾਦੀ ਇਸ ਦੀ ਲਪੇਟ 'ਚ ਆ ਚੁੱਕੀ ਹੈ ਤੇ 40 ਹਜ਼ਾਰ ਤੋਂ ਜ਼ਿਆਦਾ ਇਸ ਵਾਇਰਸ ਦੇ ਕਾਰਨ ਮਰ ਚੁੱਕੇ ਹਨ। ਇਸ ਦੇ ਇਲਾਵਾ ਚੌਥੇ ਸਥਾਨ 'ਤੇ ਰੂਸ ਚੇ ਪੰਜਵੇਂ 'ਤੇ ਦੱਖਣੀ ਅਫਰੀਕਾ ਹੈ।

Posted By: Sarabjeet Kaur