ਜੇਐੱਨਐੱਨ, ਲੰਡਨ : ਕੇਂਦਰੀ ਲੰਡਨ ਦੇ ਲਿਵਰਪੂਲ ਸਟੇਸ਼ਨ ਨੇੜੇ ਵੀਰਵਾਰ ਨੂੰ ਵਾਪਰੀ ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਅਸਲ 'ਚ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਲੰਡਨ ਪੁਲਿਸ ਅਤੇ ਐਂਬੂਲੈਂਸ ਪੈਰਾਮੈਡਿਕਸ ਮੌਕੇ 'ਤੇ ਪਹੁੰਚ ਗਏ।

ਪੁਲਿਸ ਨੇ ਇੱਕ ਟਵੀਟ ਰਾਹੀਂ ਇਸ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਕਿਹਾ ਕਿ ਉਸ ਨੂੰ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ 'ਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਪੀੜਤਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Posted By: Jaswinder Duhra