ਸ਼ੇਖ ਹਸੀਨਾ ਦੀ ਹਵਾਲਗੀ ਲਈ ਬੰਗਲਾਦੇਸ਼ ਨੇ ਭਾਰਤ ਨੂੰ ਭੇਜਿਆ ਪੱਤਰ, ਗੰਭੀਰ ਅਪਰਾਧਾਂ ਲਈ ਮੌਤ ਦੀ ਸਜ਼ਾ ਦਿੱਤੇ ਜਾਣ ਦਾ ਹੈ ਜ਼ਿਕਰ
ਇਸ ਪੱਤਰ ’ਚ ਕ੍ਰਾਈਮ ਟ੍ਰਿਬਿਊਨਲ ਵੱਲੋਂ ਹਸੀਨਾ ਨੂੰ ਗੰਭੀਰ ਅਪਰਾਧਾਂ ਲਈ ਮੌਤ ਦੀ ਸਜ਼ਾ ਦਿੱਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਬੰਗਲਾਦੇਸ਼ ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਅੰਤਰਿਮ ਸਰਕਾਰ ਵਿਚ ਵਿਦੇਸ਼ ਮਾਮਲਿਆਂ ਦੇ ਮੰਤਰੀ ਮੁਹੰਮਦ ਤੌਹੀਦ ਹੂਸੈਨ ਨੇ ਦਿੱਤੀ ਹੈ।
Publish Date: Mon, 24 Nov 2025 09:41 AM (IST)
Updated Date: Mon, 24 Nov 2025 09:44 AM (IST)
ਢਾਕਾ, ਪੀਟੀਆਈ : ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਕਰਨ ਲਈ ਭਾਰਤ ਨੂੰ ਇਕ ਪੱਤਰ ਭੇਜਿਆ ਹੈ। ਇਸ ਪੱਤਰ ’ਚ ਕ੍ਰਾਈਮ ਟ੍ਰਿਬਿਊਨਲ ਵੱਲੋਂ ਹਸੀਨਾ ਨੂੰ ਗੰਭੀਰ ਅਪਰਾਧਾਂ ਲਈ ਮੌਤ ਦੀ ਸਜ਼ਾ ਦਿੱਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਬੰਗਲਾਦੇਸ਼ ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਅੰਤਰਿਮ ਸਰਕਾਰ ਵਿਚ ਵਿਦੇਸ਼ ਮਾਮਲਿਆਂ ਦੇ ਮੰਤਰੀ ਮੁਹੰਮਦ ਤੌਹੀਦ ਹੂਸੈਨ ਨੇ ਦਿੱਤੀ ਹੈ। ਉਨ੍ਹਾਂ ਨੇ ਪੱਤਰ ਦੇ ਸੰਬੰਧ ਵਿਚ ਹੋਰ ਕੋਈ ਵਿਸਥਾਰ ਨਹੀਂ ਦਿੱਤਾ ਹੈ। ਪਰ ਇਹ ਪਤਾ ਲੱਗਿਆ ਹੈ ਕਿ ਇਹ ਪੱਤਰ ਨਵੀਂ ਦਿੱਲੀ ਸਥਿਤ ਬੰਗਲਾਦੇਸ਼ ਦੇ ਉੱਚ ਕਮਿਸ਼ਨ ਦੇ ਜ਼ਰੀਏ ਭਾਰਤੀ ਵਿਦੇਸ਼ ਮੰਤਰਾਲੇ ਨੂੰ ਦਿੱਤਾ ਗਿਆ ਹੈ।