ਇਟਲੀ 'ਚ ਖ਼ੂਨੀ ਵਾਰਦਾਤ: ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਦੋ ਸਿੱਖਾਂ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ 'ਚ ਸਹਿਮ
ਮ੍ਰਿਤਕਾਂ ਦੀ ਪਛਾਣ 48 ਸਾਲਾ ਰਜਿੰਦਰ ਸਿੰਘ ਅਤੇ 48 ਸਾਲਾ ਗੁਰਮੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਭਾਰਤੀ ਨਾਗਰਿਕ ਸਨ ਅਤੇ ਲੰਬੇ ਸਮੇਂ ਤੋਂ ਇਟਲੀ ਵਿੱਚ ਰਹਿ ਰਹੇ ਸਨ।
Publish Date: Sun, 19 Apr 2026 10:39 AM (IST)
Updated Date: Sun, 19 Apr 2026 10:42 AM (IST)
ਬਰਗਾਮੋ (ਇਟਲੀ): ਇਟਲੀ ਦੇ ਬਰਗਾਮੋ ਸੂਬੇ ਦੇ ਕੋਵੋ (Covo) ਇਲਾਕੇ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੇ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਬਾਹਰ ਆ ਰਹੇ ਦੋ ਸਿੱਖ ਵਿਅਕਤੀਆਂ ਦਾ ਹਥਿਆਰਬੰਦ ਹਮਲਾਵਰਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਟਲੀ ਅਤੇ ਖ਼ਾਸ ਕਰਕੇ ਭਾਰਤੀ ਭਾਈਚਾਰੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਮ੍ਰਿਤਕਾਂ ਦੀ ਪਛਾਣ 48 ਸਾਲਾ ਰਜਿੰਦਰ ਸਿੰਘ ਅਤੇ 48 ਸਾਲਾ ਗੁਰਮੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਭਾਰਤੀ ਨਾਗਰਿਕ ਸਨ ਅਤੇ ਲੰਬੇ ਸਮੇਂ ਤੋਂ ਇਟਲੀ ਵਿੱਚ ਰਹਿ ਰਹੇ ਸਨ।
ਹਮਲਾਵਰ ਵੀ ਭਾਰਤੀ ਮੂਲ ਦਾ
ਘਟਨਾ ਸਥਾਨ 'ਤੇ ਮੌਜੂਦ ਲੋਕਾਂ ਮੁਤਾਬਕ ਗੋਲੀ ਚਲਾਉਣ ਵਾਲਾ ਵਿਅਕਤੀ ਵੀ ਭਾਰਤੀ ਮੂਲ ਦਾ ਹੀ ਦੱਸਿਆ ਜਾ ਰਿਹਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਰ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਤੇਜ਼ੀ ਨਾਲ ਫ਼ਰਾਰ ਹੋ ਗਿਆ।
ਇਸ ਘਟਨਾ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।