ਉਆਗਾਡੋਗੋ (ਏਐੱਫਪੀ) : ਬਰਕੀਨਾ ਫਾਸੋ ਦੀ ਫ਼ੌਜ ਨੇ ਐਤਵਾਰ ਨੂੰ ਦੱਸਿਆ ਕਿ ਫ਼ੌਜ ਨੇ ਦੇਸ਼ ਦੇ ਉੱਤਰੀ ਹਿੱਸਿਆਂ 'ਚ ਦੋ ਵੱਖ-ਵੱਖ ਮੁਕਾਬਲਿਆਂ ਵਿਚ 32 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਕਾਰਵਾਈ ਦੌਰਾਨ ਫ਼ੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ।

ਇਕ ਮਹੀਨਾ ਪਹਿਲਾਂ ਇਸ ਇਲਾਕੇ ਵਿਚ ਅੱਤਵਾਦੀਆਂ ਵੱਲੋਂ ਘਾਤ ਲਾ ਕੇ ਕੀਤੇ ਹਮਲੇ ਵਿਚ ਕੈਨੇਡਾ ਦੀ ਮਾਈਨਿੰਗ ਕੰਪਨੀ ਦੇ 37 ਕਾਮੇ ਮਾਰੇ ਗਏ ਸਨ। ਫ਼ੌਜ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਅੱਤਵਾਦੀਆਂ ਖ਼ਿਲਾਫ਼ ਕੀਤੀ ਕਾਰਵਾਈ 'ਚ 24 ਅੱਤਵਾਦੀ ਮਾਰੇ ਗਏ ਜਦਕਿ ਅੱਠ ਹੋਰ ਸ਼ਨਿਚਰਵਾਰ ਦੀ ਕਾਰਵਾਈ ਦੌਰਾਨ ਮਾਰੇ ਗਏ।