ਜੇਐੱਨਐੱਨ, ਚੀਨ ਦੇ ਇਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ 'ਚ ਝੁਲਸਣ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਉੱਤਰ-ਪੂਰਬੀ ਚੀਨ ਦੀ ਹੈ। ਚੀਨੀ ਟੈਲੀਵਿਜ਼ਨ ਸੀਸੀਟੀਵੀ ਨੇ ਘਟਨਾ ਦੀ ਜਾਣਕਾਰੀ ਦਿੱਤੀ ਹੈ। ਇਸ ਘਟਨਾ 'ਚ ਤਿੰਨ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਸੀਸੀਟੀਵੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਜਿਲਿਨ ਸੂਬੇ ਦੀ ਰਾਜਧਾਨੀ ਦੇ ਇਕ ਰੈਸਟੋਰੈਂਟ ਵਿੱਚ ਰਾਤ 12:40 ਵਜੇ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਸਥਾਨਕ ਪੁਲਿਸ ਸਮੇਤ ਫਾਇਰ ਬ੍ਰਿਗੇਡ ਵੀ ਮੌਕੇ 'ਤੇ ਪਹੁੰਚ ਗਈ। ਇਸ ਘਟਨਾ 'ਚ ਹੁਣ ਤਕ 17 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ।

Posted By: Sarabjeet Kaur