ਜੇਐੱਨਐੱਨ, ਵਾਸ਼ਿੰਗਟਨ : ਕੋਰੋਨਾ ਵਾਇਰਸ ਦਾ ਪ੍ਰਕੋਪ ਪੂਰੇ ਵਿਸ਼ਵ 'ਚ ਜਾਰੀ ਹੈ। ਇਸ ਵਿਚਕਾਰ ਅਮਰੀਕਾ ਨੇ ਭਾਰਤ ਤੇ ਚੀਨ ਸਮੇਤ ਵਿਦੇਸ਼ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਇਕ ਨਵੀਂ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਨੂੰ ਲੈਵਲ-4 ਸ਼੍ਰੇਣੀ 'ਚ ਰੱਖਿਆ ਗਿਆ ਹੈ। ਯਾਨੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਚੀਨ ਨੂੰ ਵੀ ਇਸੇ ਸ਼੍ਰੇਣੀ 'ਚ ਰੱਖਿਆ ਗਿਆ ਹੈ। ਦੱਸ ਦੇਈਏ ਕਿ ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਪਿਛਲੇ ਸੱਤ ਮਹੀਨਿਆਂ ਤੋਂ ਸੰਕ੍ਰਮਿਤ ਸੱਤ ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਲਗਪਗ 2 ਕਰੋੜ ਮਾਮਲੇ ਸਾਹਮਣੇ ਆ ਗਏ ਹਨ।

ਵਿਦੇਸ਼ ਵਿਭਾਗ ਨੇ ਐਡਵਾਈਜ਼ਰੀ 'ਚ ਕਿਹਾ ਕਿ ਕੋਰੋਨਾ ਕਾਰਨ ਭਾਰਤ ਜਾਣ ਵਾਲੇ ਯਾਤਰੀਆਂ ਨੂੰ ਸਰਹੱਦ ਬੰਦ ਹੋਣ, ਹਵਾਈ ਅੱਡੇ ਦੇ ਬੰਦ ਹੋਣ, ਘਰ 'ਤੇ ਰਹਿਣ ਦਾ ਆਦੇਸ਼, ਵਪਾਰ ਬੰਦ ਹੋਣ ਤੇ ਭਾਰਤ ਅੰਦਰ ਹੋਰ ਐਂਮਰਜੈਂਸੀ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ 'ਚ ਇਹ ਵੀ ਕਿਹਾ ਗਿਆ ਕਿ ਕੁਝ ਦੇਸ਼ਾਂ 'ਚ ਸਿਹਤ ਤੇ ਸੁਰੱਖਿਆ ਹਾਲਾਤ 'ਚ ਸੁਧਾਰ ਦੇਖਣ ਨੂੰ ਮਿਲੀ ਹੈ ਤਾਂ ਕੁਝ ਦੇਸ਼ਾਂ 'ਚ ਹਾਲਾਤ ਖਰਾਬ ਹਨ। ਇਸ ਕਾਰਨ ਤੋਂ ਵਿਦੇਸ਼ ਵਿਭਾਗ ਪਹਿਲਾਂ ਦੀ ਤਰ੍ਹਾਂ ਹਰ ਦੇਸ਼ ਨੂੰ ਲੈ ਕੇ ਵੱਖ ਤੋਂ ਐਡਵਾਈਜ਼ਰੀ ਜਾਰੀ ਕਰ ਰਿਹਾ ਹੈ। ਤਾਂ ਜੋ ਯਾਤਰੀਆਂ ਨੂੰ ਯਾਤਰਾ ਚ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਵਿਚਕਾਰ ਅਮਰੀਕੀ ਨਾਗਰਿਕਾਂ ਨੂੰ ਯੂਰਪੀਅ ਸੰਘ 'ਚ ਪ੍ਰਵੇਸ਼ 'ਤੇ ਰੋਕ ਲੱਗਾ ਦਿੱਤੀ ਗਈ ਹੈ। ਉੱਥੇ ਬ੍ਰਿਟੇਨ 'ਚ ਪ੍ਰਵੇਸ਼ ਕਰਨ 'ਤੇ ਅਮਰੀਕੀ ਯਾਤਰੀਆਂ ਨੂੰ ਕੁਆਰੰਟਾਈਨ ਹੋਣਾ ਹੋਵੇਗਾ।

Posted By: Amita Verma