- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੱਧ ਪੂਰਬ ਵਿੱਚ ਜੰਗਬੰਦੀ ਦਾ ਐਲਾਨ ਕੀਤੇ ਹੋਏ ਅਜੇ 24 ਘੰਟੇ ਹੀ ਬੀਤੇ ਹਨ ਕਿ ਇਸ ਦੌਰਾਨ ਇਜ਼ਰਾਈਲ ਨੇ ਲੇਬਨਾਨ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ ਕਰ ਦਿੱਤਾ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇਨ੍ਹਾਂ ਹਮਲਿਆਂ ਨੂੰ ਜੰਗ ਸ਼ੁਰੂ ਹੋਣ ਤੋਂ ਬਾਅਦ ਹਿਜ਼ਬੁੱਲ੍ਹਾ 'ਤੇ ਕੀਤਾ ਗਿਆ ਸਭ ਤੋਂ ਵੱਡਾ ਹਮਲਾ ਦੱਸਿਆ ਹੈ। ਉਨ੍ਹਾਂ ਅੱਗੇ ਕਿਹਾ, "ਜੇਕਰ ਲੋੜ ਪਈ ਤਾਂ ਇਜ਼ਰਾਈਲ ਈਰਾਨ ਦੇ ਖ਼ਿਲਾਫ਼ ਮੁੜ ਲੜਾਈ ਸ਼ੁਰੂ ਕਰ ਸਕਦਾ ਹੈ।"

ਇਜ਼ਰਾਈਲ ਨੇ ਲੇਬਨਾਨ ਵਿੱਚ ਦਾਗੀਆਂ ਮਿਜ਼ਾਈਲਾਂ
ਦੁਨੀਆ ਲੇਬਨਾਨ ਵਿੱਚ ਹੋ ਰਹੀ ਨਸਲਕੁਸ਼ੀ ਨੂੰ ਦੇਖ ਰਹੀ ਹੈ। ਹੁਣ ਗੇਂਦ ਅਮਰੀਕਾ ਦੇ ਪਾਲੇ ਵਿੱਚ ਹੈ, ਅਤੇ ਪੂਰੀ ਦੁਨੀਆ ਦੀ ਨਜ਼ਰ ਇਸ ਗੱਲ 'ਤੇ ਹੈ ਕਿ ਕੀ ਉਹ ਆਪਣੇ ਵਾਅਦਿਆਂ 'ਤੇ ਅਮਲ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਇਜ਼ਰਾਈਲ ਨੇ ਲੇਬਨਾਨ ਵਿੱਚ ਸਿਰਫ਼ 10 ਮਿੰਟਾਂ ਦੇ ਅੰਦਰ 100 ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ। ਦੂਜੇ ਪਾਸੇ ਈਰਾਨ ਨੇ ਸਾਫ਼ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਹਮਲੇ ਨਾ ਰੁਕੇ, ਤਾਂ ਉਹ ਜਵਾਬੀ ਕਾਰਵਾਈ ਕਰੇਗਾ।
ਈਰਾਨ ਨੇ ਹੋਰਮੁਜ਼ ਨੂੰ ਲੈ ਕੇ ਦਿੱਤੀ ਚਿਤਾਵਨੀ
ਇਸ ਦੇ ਨਾਲ ਹੀ ਈਰਾਨ ਨੇ ਕਿਹਾ ਹੈ ਕਿ ਜੇਕਰ ਕੋਈ ਜਹਾਜ਼ ਉਸ ਦੀ ਇਜਾਜ਼ਤ ਤੋਂ ਬਿਨਾਂ ਹੋਰਮੁਜ਼ ਦੀ ਖਾੜੀ ਤੋਂ ਲੰਘਦਾ ਹੈ, ਤਾਂ ਉਸ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਗਰ ਗਾਲੀਬਾਫ ਦਾ ਕਹਿਣਾ ਹੈ ਕਿ ਉਨ੍ਹਾਂ ਦੇ 10-ਨੁਕਾਤੀ ਜੰਗਬੰਦੀ ਪ੍ਰਸਤਾਵ ਦੀਆਂ ਤਿੰਨ ਸ਼ਰਤਾਂ ਦੀ ਪਹਿਲਾਂ ਹੀ ਖੁੱਲ੍ਹੇਆਮ ਉਲੰਘਣਾ ਹੋ ਚੁੱਕੀ ਹੈ। ਹਾਲਾਂਕਿ, ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਕਿਹਾ ਕਿ ਅਜਿਹੇ ਸਮਝੌਤਿਆਂ ਵਿੱਚ ਕੁਝ 'ਉਥਲ-ਪੁਥਲ' ਹੋਣਾ ਸੁਭਾਵਿਕ ਹੈ।
ਟਰੰਪ ਦਾ ਸਟੈਂਡ ਅਤੇ ਮਨੁੱਖੀ ਘਾਣ
ਇੱਕ ਚੈਨਲ ਨਾਲ ਗੱਲਬਾਤ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਇਜ਼ਰਾਈਲ ਉਨ੍ਹਾਂ ਦੇ ਈਰਾਨ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਨਹੀਂ ਕਰ ਰਿਹਾ, ਕਿਉਂਕਿ ਉਨ੍ਹਾਂ ਮੁਤਾਬਕ ਲੇਬਨਾਨ ਇਸ ਜੰਗਬੰਦੀ ਦਾ ਹਿੱਸਾ ਨਹੀਂ ਹੈ।
ਦੱਸ ਦੇਈਏ ਕਿ ਪਿਛਲੇ ਛੇ ਹਫ਼ਤਿਆਂ ਵਿੱਚ ਲੇਬਨਾਨ ਵਿੱਚ ਜਾਰੀ ਜੰਗ ਵਿੱਚ 1,500 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ 130 ਬੱਚੇ ਸ਼ਾਮਲ ਹਨ, ਜਦੋਂ ਕਿ 10 ਲੱਖ ਤੋਂ ਵੱਧ ਲੋਕ ਬੇਘਰ ਹੋਏ ਹਨ।