ਢਾਕਾ ’ਚ ਅੱਗ ਦਾ ਤਾਂਡਵ, 12 ਮੰਜਿਲਾਂ ਇਮਾਰਤ ’ਚ ਲੱਗੀ ਅੱਗ, 42 ਲੋਕਾਂ ਦਾ ਬਚਾਅ
ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਦੇ ਮੁਤਾਬਕ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ 18 ਅੱਗ ਬੁਝਾਊ ਗੱਡੀਆਂ ਮੌਕੇ ’ਤੇ ਪਹੁੰਚੀਆਂ•। ਹਾਲਾਂਕਿ ਅੱਗ ’ਤੇ ਕਾਬੂ ਪਾਉਣ ’ਚ ਕੁਝ ਸਮਾਂ ਲੱਗਿਆ ਕਿਉਂਕਿ ਕਈ ਦੁਕਾਨਾਂ ਦੇ ਸ਼ਟਰ ਅਤੇ ਤਾਲੇ ਵੱਢਣੇ ਪਏ। ਹਾਲੇ ਤੱਕ ਅੱਗ ਲੱਗਣ ਦਾ ਕਾਰਨ ਸਪਸ਼ਟ ਨਹੀਂ ਹੈ।
Publish Date: Sun, 14 Dec 2025 08:46 AM (IST)
Updated Date: Sun, 14 Dec 2025 08:49 AM (IST)
ਢਾਕਾ, ਪੀਟੀਆਈ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ’ਚ ਸ਼ਨਿੱਚਰਵਾਰ ਸਵੇਰੇ ਇਕ 12 ਮੰਜਿਲਾਂ ਇਮਾਰਤ ਦੇ ਹੇਠਲੇ ਹਿੱਸੇ ਵਿਚ ਅੱਗ ਲੱਗ ਗਈ। ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਦੀ ਜਾਨ ਨਹੀਂ ਗਈ ਅਤੇ 42 ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ। ਇਹ ਘਟਨਾ ਢਾਕਾ ਦੇ ਬਾਬੂ ਬਾਜ਼ਾਰ ਇਲਾਕੇ ਸਥਿਤ ਜਬਲ-ਏ-ਨੂਰ ਟਾਵਰ ਦੀ ਹੈ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਦੇ ਮੁਤਾਬਕ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ 18 ਅੱਗ ਬੁਝਾਊ ਗੱਡੀਆਂ ਮੌਕੇ ’ਤੇ ਪਹੁੰਚੀਆਂ•। ਹਾਲਾਂਕਿ ਅੱਗ ’ਤੇ ਕਾਬੂ ਪਾਉਣ ’ਚ ਕੁਝ ਸਮਾਂ ਲੱਗਿਆ ਕਿਉਂਕਿ ਕਈ ਦੁਕਾਨਾਂ ਦੇ ਸ਼ਟਰ ਅਤੇ ਤਾਲੇ ਵੱਢਣੇ ਪਏ। ਹਾਲੇ ਤੱਕ ਅੱਗ ਲੱਗਣ ਦਾ ਕਾਰਨ ਸਪਸ਼ਟ ਨਹੀਂ ਹੈ।