style="text-align: justify;"> ਕਾਠਮੰਡੂ (ਪੀਟੀਆਈ) : ਨੇਪਾਲ ਦੀ ਸਿਆਸਤ ਵਿਚ ਕਈ ਦਿਨਾਂ ਤੋਂ ਜਾਰੀ ਚੱਕ-ਥੱਲ ਦਰਮਿਆਨ ਸੱਤਾਧਾਰੀ ਨੇਪਾਲ ਕਮਿਊਨਿਸਟ ਪਾਰਟੀ ਵੰਡ ਵੱਲ ਵੱਧ ਰਹੀ ਹੈ। ਐਤਵਾਰ ਨੂੰ ਪ੍ਰਚੰਡ ਧੜੇ ਨੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਸਾਤ ਕਰ ਦਿੱਤਾ। ਨੇਪਾਲ ਕਮਿਊਨਿਸਟ ਪਾਰਟੀ ਦੇ ਆਹਲਾ ਆਗੂਆਂ ਪੁਸ਼ਪ ਕਮਲ ਪ੍ਰਚੰਡ ਤੇ ਪ੍ਰਧਾਨ ਮੰਤਰੀ ਓਲੀ ਦਰਮਿਆਨ ਹਾਲ ਹੀ ਦੇ ਦਿਨਾਂ ਵਿਚ ਕਈ ਮੁੱਦਿਆਂ ’ਤੇ ਮਤਭੇਦ ਰਹੇ ਹਨ। ਓਲੀ ਵੱਲੋਂ ਸੰਸਦ ਭੰਗ ਕੀਤੇ ਜਾਣ ਪਿੱਛੋਂ ਦੋਵੇਂ ਆਗੂ ਖੁੱਲ੍ਹ ਕੇ ਆਹਮਣੇ ਸਾਹਮਣੇ ਆ ਗਏ ਹਨ। ਸੂਤਰਾਂ ਨੇ ਦੱਸਿਆ ਕਿ ਪਾਰਟੀ ਦੀ ਲੀਡਰਸ਼ਿਪ ਨੇ ਓਲੀ ਤੋਂ ਉਨ੍ਹਾਂ ਦੇ ਹਾਲ ਹੀ ਦੇ ਕਦਮਾਂ ਬਾਰੇ ਸਪੱਸ਼ਟੀਕਰਨ ਮੰਗਿਆ ਸੀ। ਇਸ ਦਾ ਜਵਾਬ ਦੇਣ ਵਿਚ ਅਸਫਲ ਰਹਿਣ ਤੋਂ ਬਾਅਦ ਸਥਾਈ ਕਮੇਟੀ ਦੀ ਮੀਟਿੰਗ ਵਿਚ ਓਲੀ ਨੂੰ ਪਾਰਟੀ ਵਿਚੋਂ ਕੱਢਣ ਦਾ ਫ਼ੈਸਲਾ ਲਿਆ ਗਿਆ। ਇਸ ਤੋਂ ਪਹਿਲਾਂ ਪ੍ਰਚੰਡ ਧੜੇ ਨੇ ਓਲੀ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ।

Posted By: Sunil Thapa