- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
London ਦੇ ਵੈਸਟ ਲੰਡਨ ਇਲਾਕੇ ਵਿੱਚ ਇੱਕ ਭਾਰਤੀ ਮੂਲ ਦੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਮ੍ਰਿਤਕ ਦੀ ਪਛਾਣ Gurbhej Singh ਵਜੋਂ ਹੋਈ ਹੈ। ਇਹ ਘਟਨਾ ਸਾਊਥਹਾਲ ਦੇ ਨੌਰਥ ਰੋਡ ‘ਤੇ ਡੌਰਮਰਜ਼ ਵੈਲਜ਼ ਲੇਨ ਦੇ ਜੰਕਸ਼ਨ ਨੇੜੇ ਇੱਕ ਦੁਕਾਨ ਦੇ ਬਾਹਰ ਬੁੱਧਵਾਰ ਰਾਤ ਕਰੀਬ 12:30 ਵਜੇ ਵਾਪਰੀ।

ਲੰਡਨ: London ਦੇ ਵੈਸਟ ਲੰਡਨ ਇਲਾਕੇ ਵਿੱਚ ਇੱਕ ਭਾਰਤੀ ਮੂਲ ਦੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਮ੍ਰਿਤਕ ਦੀ ਪਛਾਣ Gurbhej Singh ਵਜੋਂ ਹੋਈ ਹੈ। ਇਹ ਘਟਨਾ ਸਾਊਥਹਾਲ ਦੇ ਨੌਰਥ ਰੋਡ ‘ਤੇ ਡੌਰਮਰਜ਼ ਵੈਲਜ਼ ਲੇਨ ਦੇ ਜੰਕਸ਼ਨ ਨੇੜੇ ਇੱਕ ਦੁਕਾਨ ਦੇ ਬਾਹਰ ਬੁੱਧਵਾਰ ਰਾਤ ਕਰੀਬ 12:30 ਵਜੇ ਵਾਪਰੀ।
ਰਿਪੋਰਟਾਂ ਮੁਤਾਬਕ, ਹਮਲੇ ਵਿੱਚ Gurbhej Singh ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 30 ਸਾਲ ਦਾ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ।
Metropolitan Police Service ਨੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡਿਟੈਕਟਿਵ ਚੀਫ਼ ਇੰਸਪੈਕਟਰ ਅਲੀਸਨ ਫੌਕਸਵੈਲ ਨੇ ਕਿਹਾ ਕਿ ਉਹ ਇਸ ਦੁਖਦਾਈ ਘਟਨਾ ਦੀ ਗਹਿਰਾਈ ਨਾਲ ਜਾਂਚ ਕਰ ਰਹੇ ਹਨ ਅਤੇ ਪਰਿਵਾਰ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ ਹੈ।
ਜਾਂਚ ਦੌਰਾਨ ਪੁਲਿਸ ਨੇ 20 ਤੋਂ 30 ਸਾਲ ਦੀ ਉਮਰ ਦੇ 7 ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ 6 ਨੂੰ ਬਿਨਾਂ ਦੋਸ਼ ਲਗਾਏ ਰਿਹਾਅ ਕਰ ਦਿੱਤਾ ਗਿਆ, ਜਦਕਿ ਇੱਕ ਵਿਅਕਤੀ ਨੂੰ ਜ਼ਮਾਨਤ ‘ਤੇ ਛੱਡਿਆ ਗਿਆ ਹੈ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਘਟਨਾ ਸਮੇਂ ਦੀ ਸੀਸੀਟੀਵੀ ਫੁਟੇਜ ਜਾਂ ਜਾਣਕਾਰੀ ਹੈ ਤਾਂ ਉਹ ਜਾਂਚ ਵਿੱਚ ਸਹਾਇਤਾ ਕਰਨ।
Metropolitan Police Service ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਤੇਜ਼ੀ ਨਾਲ ਜਾਰੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ।