ਕੈਨੇਡਾ 'ਚ ਗਨ ਕਲਚਰ ਦਾ ਕਹਿਰ! ਟੋਰਾਂਟੋ ਦੀ ਭੀੜ-ਭੜੱਕੇ ਵਾਲੀ ਮਾਰਕੀਟ 'ਚ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ ਤੇ 3 ਜ਼ਖ਼ਮੀ ਕੈਨੇਡਾ ਦੇ ਟੋਰਾਂਟੋ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੁਕਾਨਾਂ ਅਤੇ ਰੈਸਟੋਰੈਂਟਾਂ ਨਾਲ ਭਰੇ ਭੀੜ-ਭੜੱਕੇ ਵਾਲੇ ਇਲਾਕੇ 'ਚ ਸ਼ਨੀਵਾਰ ਰਾਤ ਨੂੰ ਅੰਧਾਧੁੰਦ ਫਾਇਰਿੰਗ ਹੋਈ। ਇਸ ਗੋਲੀਬਾਰੀ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਇਹ ਘਟਨਾ ਉਸ ਇਲਾਕੇ 'ਚ ਵਾਪਰੀ ਜਿੱਥੇ 'ਸਾਲਸਾ ਡਾਂਸ ਫੈਸਟੀਵਲ' ਕਰਵਾਇਆ ਜਾ ਰਿਹਾ ਸੀ। ਇਸ ਘਟਨਾ ਤੋਂ ਤੁਰੰਤ ਬਾਅਦ ਟੋਰਾਂਟੋ ਪੁਲਿਸ ਨੇ ਬਿਨਾਂ ਕੋਈ ਦੇਰੀ ਕੀਤੇ ਘਟਨਾ ਵਾਲੀ ਜਗ੍ਹਾ ਨੂੰ ਚਾਰੋਂ ਤਰਫ਼ੋਂ ਘੇਰ ਲਿਆ ਅਤੇ ਹਮਲਾਵਰ ਦੀ ਭਾਲ ਦੇ ਨਾਲ-ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਟੋਰਾਂਟੋ ਪੁਲਿਸ
Publish Date: Sun, 12 Jul 2026 08:25 AM (IST)
Updated Date: Sun, 12 Jul 2026 08:26 AM (IST)
ਏ.ਐੱਫ.ਪੀ., ਓਟਾਵਾ - ਕੈਨੇਡਾ ਦੇ ਟੋਰਾਂਟੋ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੁਕਾਨਾਂ ਅਤੇ ਰੈਸਟੋਰੈਂਟਾਂ ਨਾਲ ਭਰੇ ਭੀੜ-ਭੜੱਕੇ ਵਾਲੇ ਇਲਾਕੇ 'ਚ ਸ਼ਨੀਵਾਰ ਰਾਤ ਨੂੰ ਅੰਧਾਧੁੰਦ ਫਾਇਰਿੰਗ ਹੋਈ। ਇਸ ਗੋਲੀਬਾਰੀ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਇਹ ਘਟਨਾ ਉਸ ਇਲਾਕੇ 'ਚ ਵਾਪਰੀ ਜਿੱਥੇ 'ਸਾਲਸਾ ਡਾਂਸ ਫੈਸਟੀਵਲ' ਕਰਵਾਇਆ ਜਾ ਰਿਹਾ ਸੀ। ਇਸ ਘਟਨਾ ਤੋਂ ਤੁਰੰਤ ਬਾਅਦ ਟੋਰਾਂਟੋ ਪੁਲਿਸ ਨੇ ਬਿਨਾਂ ਕੋਈ ਦੇਰੀ ਕੀਤੇ ਘਟਨਾ ਵਾਲੀ ਜਗ੍ਹਾ ਨੂੰ ਚਾਰੋਂ ਤਰਫ਼ੋਂ ਘੇਰ ਲਿਆ ਅਤੇ ਹਮਲਾਵਰ ਦੀ ਭਾਲ ਦੇ ਨਾਲ-ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਟੋਰਾਂਟੋ ਪੁਲਿਸ ਨੇ ਇੱਕ ਸੋਸ਼ਲ ਮੀਡੀਆ ਪੋਸਟ 'ਚ ਕਿਹਾ, "ਕਿਰਪਾ ਕਰਕੇ ਤੁਰੰਤ ਉਸ ਇਲਾਕੇ 'ਚੋਂ ਬਾਹਰ ਨਿਕਲ ਜਾਓ ਅਤੇ ਪੁਲਿਸ ਦੇ ਸਾਰੇ ਨਿਰਦੇਸ਼ਾਂ ਦੀ ਪਾਲਣਾ ਕਰੋ।"
ਕੈਨੇਡਾ 'ਚ ਵਧੀਆਂ ਗੋਲੀਬਾਰੀ ਦੀਆਂ ਘਟਨਾਵਾਂ
ਜ਼ਿਕਰਯੋਗ ਹੈ ਕਿ ਕੈਨੇਡਾ 'ਚ ਪਿਛਲੇ ਕੁਝ ਸਮੇਂ ਤੋਂ ਗੋਲੀਬਾਰੀ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ। ਇਸ 'ਚ ਮਾਂਟਰੀਅਲ 'ਚ ਹੋਈ ਹਾਲੀਆ ਗੋਲੀਬਾਰੀ ਵੀ ਸ਼ਾਮਲ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਪੁਲਿਸ ਅਧਿਕਾਰੀ ਸਮੇਤ ਦੋ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਬਾਅਦ 'ਚ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਗੋਲੀ ਮਾਰ ਕੇ ਢੇਰ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਫ਼ਰਵਰੀ ਮਹੀਨੇ 'ਚ ਟੰਬਲਰ ਰਿਜ ਨਾਮਕ ਇੱਕ ਛੋਟੇ ਪੱਛਮੀ ਮਾਈਨਿੰਗ ਕਸਬੇ ਦੇ ਇੱਕ ਸਕੂਲ 'ਚ ਹੋਈ ਗੋਲੀਬਾਰੀ 'ਚ ਹਮਲਾਵਰ ਦੀ ਮਾਂ ਅਤੇ ਮਤਰੇਏ ਭਰਾ ਸਮੇਤ ਅੱਠ ਲੋਕ ਮਾਰੇ ਗਏ ਸਨ ਅਤੇ 27 ਲੋਕ ਜ਼ਖ਼ਮੀ ਹੋਏ ਸਨ।