style="text-align: justify;"> ਦਮਿਸ਼ਕ (ਆਈਏਐੱਨਐੱਸ) : ਸੀਰੀਆ ਦੇ ਦੱਖਣੀ ਸੂਬੇ ਦਾਰਾ ਵਿਚ ਸ਼ੁੱਕਰਵਾਰ ਨੂੰ ਹੋਏ ਬਾਰੂਦੀ ਸੁਰੰਗ ਧਮਾਕੇ ਵਿਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਕੁਝ ਜ਼ਖ਼ਮੀ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਹ ਇਲਾਕਾ ਪਹਿਲੇ ਬਾਗ਼ੀਆਂ ਦੇ ਕਬਜ਼ੇ ਵਿਚ ਸੀ ਤੇ ਉਨ੍ਹਾਂ ਨੇ ਇਸ ਇਲਾਕੇ ਵਿਚ ਬਾਰੂਦੀ ਸੁਰੰਗਾਂ ਵਿਛਾਈਆਂ ਸਨ। ਸੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਿਹਾ ਹੈ ਕਿ ਸਾਲ 2019 ਵਿਚ ਬਾਰੂਦੀ ਸੁਰੰਗ ਧਮਾਕਿਆਂ ਵਿਚ 233 ਲੋਕ ਮਾਰੇ ਗਏ ਹਨ ਜਿਨ੍ਹਾਂ ਵਿਚ 66 ਬੱਚੇ ਸ਼ਾਮਲ ਹਨ।