ਅਮਰੀਕਾ 'ਚ ਲਾਈਵ ਕਵਰੇਜ ਦੌਰਾਨ ਵੱਡਾ ਹਾਦਸਾ, ਬੱਸ ਦੁਰਘਟਨਾ ਦੀ ਰਿਪੋਰਟਿੰਗ ਕਰ ਰਿਹਾ ਮੀਡੀਆ ਹੈਲੀਕਾਪਟਰ ਕਰੈਸ਼; 3 ਲੋਕਾਂ ਦੀ ਮੌਤ ਅਮਰੀਕਾ ਦੇ ਲਾਸ ਏਂਜਲਸ ਦੇ ਬਾਹਰੀ ਇਲਾਕੇ 'ਚ ਇੱਕ ਹੈਲੀਕਾਪਟਰ ਕਰੈਸ਼ ਹੋ ਗਿਆ। ਸ਼ਹਿਰ ਦੇ ਫਾਇਰ ਡਿਪਾਰਟਮੈਂਟ ਨੇ ਜਾਣਕਾਰੀ ਦਿੱਤੀ ਕਿ ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ, ਲਾਸ ਏਂਜਲਸ ਫਾਇਰ ਡਿਪਾਰਟਮੈਂਟ (LAFD) ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਹੈਲੀਕਾਪਟਰ ਚੈਟਸਵਰਥ ਇਲਾਕੇ 'ਚ ਦੋ ਕਮਰਸ਼ੀਅਲ ਇਮਾਰਤਾਂ ਦੇ ਵਿਚਕਾਰ ਜਾ ਡਿੱਗਿਆ। ਇੱਕ ਵਿਅਕਤੀ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ, ਹਾਲਾਂਕਿ ਉਸਦੀ ਹਾਲਤ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
Publish Date: Wed, 16 Sep 2026 10:40 AM (IST)
Updated Date: Wed, 16 Sep 2026 10:45 AM (IST)
ਡਿਜੀਟਲ ਡੈਸਕ, ਵਾਸ਼ਿੰਗਟਨ - ਅਮਰੀਕਾ ਦੇ ਲਾਸ ਏਂਜਲਸ ਦੇ ਬਾਹਰੀ ਇਲਾਕੇ 'ਚ ਇੱਕ ਹੈਲੀਕਾਪਟਰ ਕਰੈਸ਼ ਹੋ ਗਿਆ। ਸ਼ਹਿਰ ਦੇ ਫਾਇਰ ਡਿਪਾਰਟਮੈਂਟ ਨੇ ਜਾਣਕਾਰੀ ਦਿੱਤੀ ਕਿ ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ, ਲਾਸ ਏਂਜਲਸ ਫਾਇਰ ਡਿਪਾਰਟਮੈਂਟ (LAFD) ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਹੈਲੀਕਾਪਟਰ ਚੈਟਸਵਰਥ ਇਲਾਕੇ 'ਚ ਦੋ ਕਮਰਸ਼ੀਅਲ ਇਮਾਰਤਾਂ ਦੇ ਵਿਚਕਾਰ ਜਾ ਡਿੱਗਿਆ। ਇੱਕ ਵਿਅਕਤੀ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ, ਹਾਲਾਂਕਿ ਉਸਦੀ ਹਾਲਤ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਬੱਸ ਹਾਦਸੇ ਦੀ ਕਵਰੇਜ ਕਰ ਰਿਹਾ ਸੀ ਮੀਡੀਆ ਹੈਲੀਕਾਪਟਰ ਸ਼ੁਰੂਆਤ 'ਚ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹੈਲੀਕਾਪਟਰ ਕੌਣ ਉਡਾ ਰਿਹਾ ਸੀ। ਹਾਲਾਂਕਿ ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਹ ਇੱਕ ਨਿਊਜ਼ ਹੈਲੀਕਾਪਟਰ ਸੀ, ਜੋ ਇੱਕ ਜਾਨਲੇਵਾ ਬੱਸ ਹਾਦਸੇ ਵਾਲੀ ਥਾਂ ਦੇ ਨੇੜੇ ਉੱਡ ਰਿਹਾ ਸੀ। ਇਸ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇੱਕ ਬੱਸ ਹਾਦਸੇ ਦੀ ਕਵਰੇਜ ਕਰ ਰਿਹਾ ਮੀਡੀਆ ਹੈਲੀਕਾਪਟਰ ਹੀ ਕਰੈਸ਼ ਹੋ ਗਿਆ। ਘਟਨਾ ਸਥਾਨ ਤੋਂ ਸਾਹਮਣੇ ਆਈਆਂ ਤਸਵੀਰਾਂ ਅਤੇ ਵੀਡੀਓ 'ਚ ਦੋ ਸ਼ਿਪਿੰਗ ਕੰਟੇਨਰਾਂ ਅਤੇ ਕਈ ਵਾਹਨਾਂ ਨੂੰ ਅੱਗ ਲੱਗੀ ਹੋਈ ਦਿਖਾਈ ਦਿੱਤੀ। ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।
ਹੈਲੀਕਾਪਟਰ 'ਚ ਕਿੰਨੇ ਲੋਕ ਸਵਾਰ ਸਨ, ਜਾਂਚ ਜਾਰੀ ਸ਼ੁਰੂ 'ਚ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹਾਦਸੇ 'ਚ ਮਾਰੇ ਗਏ ਲੋਕਾਂ 'ਚੋਂ ਕਿੰਨੇ ਹੈਲੀਕਾਪਟਰ 'ਚ ਸਵਾਰ ਸਨ। ਲਾਸ ਏਂਜਲਸ ਫਾਇਰ ਡਿਪਾਰਟਮੈਂਟ ਦੇ ਬੁਲਾਰੇ ਕੈਪਟਨ ਬ੍ਰੈਂਡਨ ਸਿਲਵਰਮੈਨ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮ੍ਰਿਤਕਾਂ 'ਚੋਂ ਘੱਟੋ-ਘੱਟ ਇੱਕ ਵਿਅਕਤੀ ਬਾਹਰ ਪਾਰਕਿੰਗ ਲਾਟ 'ਚ ਸੀ। ਉਨ੍ਹਾਂ ਕਿਹਾ, “ਅਸੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਹੈਲੀਕਾਪਟਰ ਦੇ ਅੰਦਰ ਕਿੰਨੇ ਲੋਕ ਸਵਾਰ ਸਨ।” ਸਿਲਵਰਮੈਨ ਨੇ ਦੱਸਿਆ, “ਹੈਲੀਕਾਪਟਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਮਲਬੇ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਸ 'ਚ ਕਿੰਨੇ ਲੋਕ ਸਵਾਰ ਸਨ।”
50 ਤੋਂ ਵੱਧ ਫਾਇਰਫਾਈਟਰ ਮੌਕੇ ’ਤੇ ਪਹੁੰਚੇ ਫਾਇਰ ਡਿਪਾਰਟਮੈਂਟ ਮੁਤਾਬਕ, ਹੈਲੀਕਾਪਟਰ ਹਾਦਸੇ ਤੋਂ ਬਾਅਦ 50 ਤੋਂ ਵੱਧ ਫਾਇਰਫਾਈਟਰ ਮੌਕੇ ’ਤੇ ਪਹੁੰਚੇ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਰਨ ਚਾਰ ਵਾਹਨਾਂ ਅਤੇ ਦੋ ਸਟੋਰੇਜ ਕੰਟੇਨਰਾਂ ਨੂੰ ਨੁਕਸਾਨ ਪਹੁੰਚਿਆ। ਹਾਲਾਂਕਿ ਮੰਗਲਵਾਰ ਸ਼ਾਮ ਤੱਕ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਸੀ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।