ਕਾਠਮੰਡੂ (ਪੀਟੀਆਈ) : ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਆਪਣੇ ਟੈਲੀਵਿਜ਼ਨ ਸੰਬੋਧਨ 'ਚ ਦੇਸ਼-ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਘਰਾਂ ਅੰਦਰ ਰਹਿਣ। ਉਨ੍ਹਾਂ ਕਿਹਾ ਕਿ ਅਗਲੇ ਦੋ ਹਫ਼ਤੇ ਦੇਸ਼ ਲਈ ਨਾਜ਼ੁਕ ਸਮਾਂ ਹੈ। ਨੇਪਾਲ 'ਚ ਹੁਣ ਤਕ 9 ਲੋਕ ਕੋਰੋਨਾ ਪ੍ਰਭਾਵਿਤ ਮਿਲੇ ਹਨ।

ਪ੍ਰਧਾਨ ਮੰਤਰੀ ਓਲੀ ਨੇ ਕਿਹਾ ਕਿ ਦੇਸ਼ ਵਿਚ 3,259 ਆਈਸੋਲੇਸ਼ਨ ਬੈੱਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ 9,168 ਲੋਕ ਕੁਆਰੰਟਾਈਨ 'ਚ ਭੇਜੇ ਗਏ ਹਨ ਜਦਕਿ 9 ਲੋਕ ਕੋਰੋਨਾ ਪੌਜ਼ਿਟਿਵ ਮਿਲੇ ਹਨ। ਨੇਪਾਲ ਵਿਚ ਸੋਮਵਾਰ ਨੂੰ ਲਾਕਡਾਊਨ ਦਾ ਤੀਜਾ ਹਫ਼ਤਾ ਸ਼ੁਰੂ ਹੋ ਗਿਆ ਜਿਸ ਕਰ ਕੇ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਅਗਲੇ ਦੋ ਹਫ਼ਤੇ ਦੇਸ਼ ਲਈ ਨਾਜ਼ੁਕ ਹਨ।