- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉੱਤਰੀ ਕੋਰੀਆ ਦਾ ਇਹ ਬਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਆਦੇਸ਼ ਤੋਂ ਬਾਅਦ ਆਇਆ ਹੈ, ਜਿਸ ਵਿਚ ਪੈਂਟਾਗਨ ਨੂੰ ਇਸ ਅਭਿਆਸ ’ਚ ਭਾਈਵਾਲੀ ਕਾਫ਼ੀ ਘੱਟ ਕਰਨ ਲਈ ਕਿਹਾ ਗਿਆ ਹੈ। ਨਾਲ ਹੀ, ਉੱਤਰੀ ਕੋਰਿਆਈ ਆਗੂ ਕਿਮ-ਜੋਂਗ-ਉਨ ਨਾਲ ਆਪਣੇ ਬਹੁਤ ਚੰਗੇ ਸਬੰਧਾਂ ਦਾ ਜ਼ਿਕਰ ਕੀਤਾ ਗਿਆ ਹੈ। ਟਰੰਪ ਨੇ ਸੋਮਵਾਰ ਨੂੰ ਇਹ ਵੀ ਕਿਹਾ ਸੀ ਕਿ ਕਿਮ ਨੇ ਉਨ੍ਹਾਂ ਦੀ ਪਹਿਲ ਦਾ ਜਵਾਬ ਦਿੱਤਾ ਹੈ, ਹਾਲਾਂਕਿ ਉਨ੍ਹਾਂ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।

ਸਿਓਲ, (ਰਾਇਟਰ) : ਉੱਤਰੀ ਕੋਰੀਆ ਨੇ ਅਮਰੀਕਾ ਤੇ ਦੱਖਣੀ ਕੋਰੀਆ ਦੀਆਂ ਜੰਗੀ ਮਸ਼ਕਾਂ ਦੀ ਨਿੰਦਾ ਕੀਤੀ ਹੈ। ਉਸ ਨੇ ਕਿਹਾ ਹੈ ਕਿ ਉਹ ਇਨ੍ਹਾਂ ਦੋਵਾਂ ਦੇਸ਼ਾਂ ਤੋਂ ਮਿਲ ਰਹੀਆਂ ਫ਼ੌਜੀ ਧਮਕੀਆਂ ਦਾ ਜਵਾਬ ਦੇਣ ਲਈ ਆਪਣੇ ਸਵੈ-ਰੱਖਿਆ ਦੇ ਅਧਿਕਾਰ ਦੀ ਵਰਤੋਂ ਕਰਨਾ ਜਾਰੀ ਰੱਖੇਗਾ।
ਉੱਤਰੀ ਕੋਰੀਆ ਦਾ ਇਹ ਬਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਆਦੇਸ਼ ਤੋਂ ਬਾਅਦ ਆਇਆ ਹੈ, ਜਿਸ ਵਿਚ ਪੈਂਟਾਗਨ ਨੂੰ ਇਸ ਅਭਿਆਸ ’ਚ ਭਾਈਵਾਲੀ ਕਾਫ਼ੀ ਘੱਟ ਕਰਨ ਲਈ ਕਿਹਾ ਗਿਆ ਹੈ। ਨਾਲ ਹੀ, ਉੱਤਰੀ ਕੋਰਿਆਈ ਆਗੂ ਕਿਮ-ਜੋਂਗ-ਉਨ ਨਾਲ ਆਪਣੇ ਬਹੁਤ ਚੰਗੇ ਸਬੰਧਾਂ ਦਾ ਜ਼ਿਕਰ ਕੀਤਾ ਗਿਆ ਹੈ। ਟਰੰਪ ਨੇ ਸੋਮਵਾਰ ਨੂੰ ਇਹ ਵੀ ਕਿਹਾ ਸੀ ਕਿ ਕਿਮ ਨੇ ਉਨ੍ਹਾਂ ਦੀ ਪਹਿਲ ਦਾ ਜਵਾਬ ਦਿੱਤਾ ਹੈ, ਹਾਲਾਂਕਿ ਉਨ੍ਹਾਂ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
ਇਹ ਮਸ਼ਕਾਂ ਤੈਅ ਪ੍ਰੋਗਰਾਮ ਮੁਤਾਬਕ ਸੋਮਵਾਰ ਨੂੰ ਸ਼ੁਰੂ ਹੋਈਆਂ ਪਰ ਦੱਖਣੀ ਕੋਰਿਆਈ ਮੀਡੀਆ ਦੀ ਰਿਪੋਰਟ ਮੁਤਾਬਕ, ਅਮਰੀਕੀ ਫ਼ੌਜ ਕੋਰੀਆ ਦੇ ਕਮਾਂਡਰ ਜ਼ੇਵੀਅਰ ਬ੍ਰੰਸਨ ਨੇ ਮੰਗਲਵਾਰ ਨੂੰ ਦੱਖਣੀ ਕੋਰੀਆ ਦੇ ਰੱਖਿਆ ਮੰਤਰਾਲੇ ਦਾ ਦੌਰਾ ਕੀਤਾ ਤਾਂ ਜੋ ਮਸ਼ਕਾਂ ਘੱਟ ਕਰਨ ਦੀਆਂ ਯੋਜਨਾਵਾਂ ’ਤੇ ਚਰਚਾ ਕੀਤੀ ਜਾ ਸਕੇ। ਟਰੰਪ ਕਿਮ ਦੇ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਿਮ ਦੀ ਅਗਵਾਈ ’ਚ ਹੀ ਉੱਤਰੀ ਕੋਰੀਆ ਨੇ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਦੇ ਬਾਵਜੂਦ ਆਪਣੇ ਪਰਮਾਣੂ ਹਥਿਆਰਾਂ ਤੇ ਮਿਜ਼ਾਈਲ ਪ੍ਰੋਗਰਾਮਾਂ ਦਾ ਵਿਸਥਾਰ ਕੀਤਾ ਹੈ।