- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਨਾਰਾਜ਼ਗੀ ਵੱਧ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਸਪਤਾਲ ਵਿਚ ਪੀਣ ਵਾਲੇ ਪਾਣੀ ਦਾ ਵੀ ਉਚਿਤ ਪ੍ਰਬੰਧ ਨਹੀਂ ਹੈ, ਵਾਰਡਾਂ ਵਿਚ ਲੱਗੇ ਕੂਲਰ ਬੰਦ ਹਨ, ਸਫ਼ਾਈ ਦੀ ਸਥਿਤੀ ਬਹੁਤ ਖਰਾਬ ਹੈ ਅਤੇ ਕਈ ਥਾਵਾਂ ’ਤੇ ਬਦਬੂ ਫੈਲੀ ਹੋਈ ਹੈ। ਇਸ ਹਾਲਤ ’ਚ ਮੁਲਾਜ਼ਮਾਂ ਦਾ ਜਸ਼ਨ ਮਨਾਉਣਾ ਠੀਕ ਨਹੀਂ।

ਨਈ ਦੁਨੀਆ, ਕੋਰਬਾ : ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿਚ ਸਥਿਤ ਇਕ ਕਮਿਊਨਿਟੀ ਸਿਹਤ ਕੇਂਦਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਕੁਝ ਨਰਸਾਂ ਪੱਛਮੀ ਸੰਗੀਤ ’ਤੇ ਕੈਟਵਾਕ ਕਰਦੀਆਂ ਦਿਖਾਈ ਦੇ ਰਹੀਆਂ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਸਪਤਾਲ ਦੇ ਕੰਪਲੈਕਸ ਦੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਨਾਰਾਜ਼ਗੀ ਵੱਧ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਸਪਤਾਲ ਵਿਚ ਪੀਣ ਵਾਲੇ ਪਾਣੀ ਦਾ ਵੀ ਉਚਿਤ ਪ੍ਰਬੰਧ ਨਹੀਂ ਹੈ, ਵਾਰਡਾਂ ਵਿਚ ਲੱਗੇ ਕੂਲਰ ਬੰਦ ਹਨ, ਸਫ਼ਾਈ ਦੀ ਸਥਿਤੀ ਬਹੁਤ ਖਰਾਬ ਹੈ ਅਤੇ ਕਈ ਥਾਵਾਂ ’ਤੇ ਬਦਬੂ ਫੈਲੀ ਹੋਈ ਹੈ। ਇਸ ਹਾਲਤ ’ਚ ਮੁਲਾਜ਼ਮਾਂ ਦਾ ਜਸ਼ਨ ਮਨਾਉਣਾ ਠੀਕ ਨਹੀਂ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਲਾਪਰਵਾਹੀ ਨਾਲ ਲਾਗ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਸਕਦਾ ਹੈ। ਉੱਧਰ, ਸਿਹਤ ਅਧਿਕਾਰੀ ਡਾ. ਐੱਸਐੱਨ ਕੇਸਰੀ ਨੇ ਦੱਸਿਆ ਕਿ ਇਸ ਸਮੇਂ ਇਹ ਸਪੱਸ਼ਟ ਨਹੀਂ ਹੈ ਕਿ ਵੀਡੀਓ ਹਸਪਤਾਲ ਕੰਪਲੈਕਸ ਦੀ ਹੈ ਜਾਂ ਕਿਸੇ ਹੋਰ ਸਥਾਨ ਦੀ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ।